ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ 19 ਅਪ੍ਰੈਲ ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ
ਜ਼ਿਲ੍ਹਾ ਮੈਨੇਜਰ ਸੀ.ਐਸ.ਸੀ ਕਪੂਰਥਲਾ ਨੂੰ ਹਦਾਇਤ ਕੀਤੀ ਹੈ ਕਿ ਗ੍ਰਾਮ ਪੰਚਾਇਤ ਪੱਧਰ ਦੇ ਸੇਵਾ ਕੇਂਦਰਾਂ ਵਿਚ ਆਮ ਜਨਤਾ ਨੂੰ ਸਿਰਫ ਚਾਰ ਸੇਵਾਵਾਂ (ਡੀ.ਜੀ ਪੇਅ, ਬਿੱਲ ਪੇਮੈਂਟ, ਗੈਸ ਸਿਲੰਡਰ ਬੁਕਿੰਗ ਅਤੇ ਟੈਲੀ ਮੈਡੀਸਨ) ਦੀ ਸਹੂਲਤ ਹੀ ਦਿੱਤੀ ਜਾਵੇ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਸੈਂਟਰਾਂ ਵਿਚ ਉਪਰੋਕਤ ਚਾਰ ਸੇਵਾਵਾਂ ਤੋਂ ਇਲਾਵਾ ਹੋਰ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ ਅਤੇ ਇਹ ਸੈਂਟਰ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਖੋਲ੍ਹੇ ਜਾਣਗੇ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਫੈਲਣ ਤੋਂ ਰੋਕਣ ਲਈ ਪੰਜਾਬ ਅੰਦਰ ਹਰੇਕ ਵਿਅਕਤੀ ਦੇ ਮੂੰਹ ’ਤੇ ਮਾਸਕ (ਸੂਤੀ ਕੱਪੜੇ ਦਾ ਮਾਸਕ ਜਾਂ ਟ੍ਰਿਪਲ ਲੇਅਰ ਮਾਸਕ ਜਾਂ ਰੁਮਾਲ, ਦੁਪੱਟਾ, ਪਰਨਾ ਆਦਿ) ਪਹਿਨਣਾ ਲਾਜ਼ਮੀ ਕੀਤਾ ਗਿਆ ਹੈ।ਇਸ ਲਈ ਹਰੇਕ ਅਦਾਰਾ ਇਹ ਯਕੀਨੀ ਬਣਾਏਗਾ ਕਿ ਆਉਣ ਵਾਲੇ ਹਰੇਕ ਵਿਅਕਤੀ ਨੇ ਮਾਸਕ ਜ਼ਰੂਰ ਲਗਾਇਆ ਹੋਵੇ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ/ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਿਹਤ ਅਥਾਰਟੀਆਂ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ/ਹੁਕਮਾਂ ਅਨੁਸਾਰ ਹੋਣੀ ਚਾਹੀਦੀ ਹੈ ਅਤੇ ਸਾਫ਼-ਸਫ਼ਾਈ ਤੇ ਸਮਾਜਿਕ ਦੂਰੀ (ਘੱਟੋ-ਘੱਟ 2 ਮੀਟਰ) ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media