Saturday, June 27, 2026

ਖਰਾਬ ਮੌਸਮ ਤੇ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਸਮੇਂ ਨਮੀ ‘ਚ ਰਾਹਤ ਦੇਵੇ ਸਰਕਾਰ

ਲੌਂਗੋਵਾਲ / ਸੁਨਾਮ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਕਿਸਾਨ ਤਾਲਮੇਲ ਕਮੇਟੀ ਮੈਂਬਰ ਅਤੇ ਸਮਾਜਸੇਵੀ ਐਡਵੋਕੇਟ ਮਨਪ੍ਰੀਤ ਸਿੰਘ Manpreet S Namolਨਮੋਲ ਨੇ ਕਿਹਾ ਹੈ ਕਿ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ 12 ਫੀਸਦੀ ਤੋਂ ਵੱਧ ਨਮੀ ਵਾਲੀ ਕਣਕ ਦੀ ਖਰੀਦ ਨਹੀਂ ਕੀਤੀ ਜਾ ਰਹੀ।ਪਰ ਮੌਸਮ ਸਾਫ ਨਾ ਹੋਣ ਤੇ ਬੇਮੌਸਮੀ ਮੀਂਹ ਪੈਣ ਕਾਰਨ ਕਣਕ ਵਿੱਚ ਨਮੀ ਦੀ ਮਾਤਰਾ 12 ਫੀਸਦੀ ਤੋਂ ਵੱਧ ਆ ਰਹੀ ਹੈ।ਇਸ ਲਈ 12 ਫੀਸਦੀ ਤੱਕ ਨਮੀ ਵਾਲੀ ਕਣਕ ਖਰੀਦ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇਵੇ, ਤਾਂ ਜੋ ਸਮੇਂ ਸਿਰ ਕਣਕ ਖਰੀਦ ਦਾ ਕੰਮ ਨੇਪਰੇ ਚੜ੍ਹ ਸਕੇ।ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸਿਰਫ ਸੁੱਕੀ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ।
           ਐਡਵੋਕੇਟ ਨਮੋਲ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਕਿਸਾਨ ਤਾਲਮੇਲ ਕਮੇਟੀ ਮੈਂਬਰ ਹੋਣ ਦੇ ਨਾਤੇ ਆਪਣੇ ਪਿੰਡ ਨਮੋਲ, ਸ਼ੇਰੋਂ, ਕਿਲਾ ਭਰੀਆਂ, ਉਭਾਵਾਲ ਸਮੇਤ ਕਈ ਹੋਰਨਾਂ ਪਿੰਡਾਂ ਦੀਆਂ ਮੰਡੀਆਂ ਦਾ ਦੌਰਾ ਕੀਤਾ ਹੈ।ਇਸ ਦੌਰਾਨ ਉਨ੍ਹਾਂ ਦੀ ਜਾਣਕਾਰੀ ਵਿੱਚ ਆਇਆ ਕਿ ਮੌਜੂਦਾ ਹਾਲਾਤਾਂ ਵਿੱਚ ਬਹੁਤ ਜਰੂਰੀ ਸਮਝੇ ਜਾਂਦੇ ਮਾਸਕ ਅਤੇ ਸੈਨੇਟਾਈਜ਼ਰ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਮੰਡੀਆਂ ਵਿੱਚ ਨਹੀਂ ਪਹੁੰਚ ਰਹੇ।ਜਿਸ ਕਾਰਨ ਲੇਬਰ, ਕਿਸਾਨਾਂ ਅਤੇ ਹੋਰਨਾਂ ਨੂੰ ਵੀ ਜਾਨ ਦਾ ਖਤਰਾ ਬਣਿਆ ਰਹਿੰਦਾ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …