Saturday, September 26, 2026

ਕਾਂਗਰਸ ਸੇਵਾ ਦਲ ਨੇ 120 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ – ਸਰਬਜੀਤ, ਰਾਣਾ

ਸੰਗਰੂਰ, 22 ਅਪਰੈਲ (ਜਗਸੀਰ ਲੌਂਗੋਵਾਲ ) – ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਕਰਫਿਊ ਦੌਰਾਨ ਲੋੜਵੰਦਾਂ ਦੀ ਮਦਦ ਲਈ ਅੱਗੇ ਆਇਆ ਹੈ।ਸੇਵਾਦਲ ਦੇ PPNJ2204202016ਸੂਬਾ ਸਕੱਤਰ ਸ਼੍ਰੀਮਤੀ ਸਰਬਜੀਤ ਕੌਰ ਸਿੱਧੂ ਅਤੇ ਜਿਲ੍ਹਾ ਕਾਂਗਰਸ ਸੇਵਾ ਦਲ ਸੰਗਰੂਰ ਦੇ ਪ੍ਰਧਾਨ ਰਾਣਾ ਬਾਲੂ ਨੇ ਜਿਲੇ ਦੇ ਵੱਖ-ਵੱਖ ਹਿੱਸੇ ਵਿੱਚ ਕਰੀਬ 120 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ।ਸਰਬਜੀਤ ਕੌਰ ਅਤੇ ਰਾਣਾ ਬਾਲੂ ਨੇ ਕਿਹਾ ਕਿ ਕਾਂਗਰਸ ਸੇਵਾ ਦਲ ਵਲੋਂ ਲੋੜਵੰਦਾਂ ਦੀ ਮਦਦ ਕਰਨ ਦੇ ਯਤਨ ਜਾਰੀ ਰਹਿਣਗੇ।ਇਸ ਮੌਕੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਸਣੇ ਹੋਰ ਕਾਂਗਰਸੀ ਵੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …