ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਐਸ.ਐਸ.ਪੀ ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜ਼ਿਲ੍ਹੇ ‘ਚ ਨਸ਼ਿਆਂ ਦੀ ਮੁਕੰਮਲ
ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਤੇ ਡਰੱਗ ਪੈਡਲਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਪੈਰੋਲ ਅਤੇ ਜਮਾਨਤ `ਤੇ ਆਏ ਵਿਅਕਤੀਆਂ ਵਿਰੁੱਧ ਕਰੜੀ ਨਿਗਰਾਨੀ ਰੱਖ ਕੇ ਉਹਨਾਂ ਦੀਆਂ ਗਤੀਵਿਧੀਆਂ ਨੂੰ ਵਾਚਿਆ ਜਾ ਰਿਹਾ ਹੈ।
ਡਾ. ਭਾਰਗਵ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵਲੋਂ ਪ੍ਰਵੀਨ ਕੁਮਾਰ ਵਾਸੀ ਮਾਨਸਾ ਅਤੇ ਅਮਰਿੰਦਰ ਸਿੰਘ ਉਰਫ ਸੋਨੂੰ ਵਾਸੀ ਜਵਾਹਰਕੇ ਨੂੰ ਸਵਿਫਟ ਡਿਜ਼ਾਇਰ ਕਾਰ ਨੰਬਰੀ ਯੂ.ਪੀ.75 ਏਟੀ-2376 ਸਮੇਤ ਕਾਬੂ ਕੀਤਾ ਗਿਆ ਹੈ।ਜਿਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ (ਚਿੱਟਾ) ਦੀ ਬਰਾਮਦਗੀ ਹੋਣ `ਤੇ ਦੋਨਾਂ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਕਾਰ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਇਸੇ ਤਰ੍ਹਾਂ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵਲੋਂ ਸੁਖਦੇਵ ਰਾਮ ਉਰਫ ਮਲੋਟੀਆ ਵਾਸੀ ਬੁਢਲਾਡਾ ਨੂੰ ਕਾਰ ਹੌਂਡਾ ਸਿਟੀ ਨੰਬਰੀ ਡੀ.ਐਲ.4 ਸੀਏਬੀ-6294 ਸਮੇਤ ਕਾਬੂ ਕਰਕੇ ਉਸ ਪਾਸੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਪੰਜਾਬ ਤਮੰਨਾ ਬਰਾਮਦ ਕੀਤੀ ਗਈ ਹੈ।ਜਿਸ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਕਾਰ ਨੂੰ ਪੁਲਿਸ ਵੱਲੋਂ ਕਬਜੇ ਵਿੱਚ ਲਿਆ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media