ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਪ੍ਰਸਾਸ਼ਨ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਹਰ ਪੱਧਰ `ਤੇ ਲਾਮਬੰਦ ਹੋ ਰਿਹਾ
ਹੈ।ਇਨ੍ਹਾਂ ਯਤਨਾਂ ਵਿੱਚ ਸਿਹਤ ਮੁਲਾਜ਼ਮਾਂ ਤੋਂ ਇਲਾਵਾ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।ਸਥਾਨਕ ਉਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਦੇ ਸੰਸਥਾਪਕ ਡਾ: ਅਸ਼ੋਕ ਉਪਲ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਦਿਨ ਰਾਤ ਡਿਊਟੀ ਕਰਨ ਵਾਲੇ ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲ ਨਿਊਰੋ ਹਸਪਤਾਲ ਵਿੱਚ ਮੁਫਤ ਓ.ਪੀ.ਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੁਲਿਸ ਕਰਮਚਾਰੀ ਜਾਂ ਉਸ ਦੇ ਪਰਿਵਾਰ ਨੂੰ ਦਿਮਾਗ ਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਜਿਵੇਂ ਕਿ ਬ੍ਰੇਨ ਹੇਮਰਜ਼ (ਸਟਰੋਕ), ਮਿਰਗੀ, ਸਿਰ ਦਰਦ ਆਦਿ ਕਿਸੇ ਕਿਸਮ ਦੀ ਸਮੱਸਿਆ ਹੈ, ਤਾਂ ਉਹ ਹਸਪਤਾਲ ਵਿਖੇ ਉਨਾਂ (ਡਾ: ਅਸ਼ੋਕ ਉਪਲ) ਜਾਂ ਡਾ. ਸਲਿਲ ਉੱਪਲ ਨਾਲ ਸੰਪਰਕ ਕਰਕੇ ਮੁਫਤ ਸਲਾਹ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਇਸ ਸੰਕਟ ਵਿੱਚ ਪੁਲਿਸ ਮੁਲਾਜ਼ਮ ਸੜਕਾਂ ‘ਤੇ ਖੜ੍ਹੇ ਰਹਿੰਦੇ ਹਨ।ਅਜਿਹੀ ਸਥਿਤੀ ਵਿੱਚ ਉਨਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਦਾ ਖਿਆਲ ਰੱਖਣ ਤੇ ਉਨ੍ਹਾਂ ਦੀ ਮਦਦ ਲਈ ਹਮੇਸ਼ਾਂ ਤਤਪਰ ਰਹਿਣ।ਡਾ਼ ਅਸ਼ੋਕ ਉੱਪਲ ਨੇ ਲੋਕਾਂ ਨੂੰ ਅਪੀਲ ਹੈ ਕਿ ਕੋਰੋਨਾ ਤੋਂ ਬਚਾਅ ਲਈ ਜਿਥੇ ਉਹ ਵੀ ਸਾਰੇ ਤਾਲਾਬੰਦੀ ਦੇ ਨਿਯਮਾਂ ਦੀ ਪਾਲਣਾ ਕਰਕੇ ਪ੍ਰਸਾਸ਼ਨ ਅਤੇ ਪੁਲਿਸ ਕਰਮਚਾਰੀਆਂ ਦਾ ਸਾਥ ਦੇਣ, ਉਥੇ ਆਪਸ ਵਿੱਚ ਸਮਾਜਿਕ ਦੂਰੀ ਰੱਖਣ ਤੇ ਪੌਸ਼ਟਿਕ ਭੋਜਨ ਲੈਣ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media