Wednesday, October 7, 2026

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜਿਲ੍ਹਾ ਪ੍ਰਸ਼ਾਸਨ ਨੂੰ 333 ਪੀ.ਪੀ.ਈ ਕਿੱਟਾਂ ਭੇਂਟ

ਸੰਗਰੂਰ/ ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਪ੍ਰਸ਼ਾਸਨ ਵਲੋਂ ਉਪਰਾਲੇ ਕੀਤੇ ਜਾ ਰਹੇ PPNJ2304202009ਹਨ, ਉਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲ੍ਹਾ ਸੰਗਰੂਰ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੂੰ 333 ਪੀ.ਪੀ.ਈ ਕਿੱਟਾਂ ਭੇਂਟ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਉਬਰਾਏ ਤੇ ਜਿਲ੍ਹਾ ਟੀਮ ਦਾ ਧੰਨਵਾਦ ਕੀਤਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸਨਰ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਤੋਂ ਇਲਾਵਾ ਇਕਾਈ ਦੇ ਅਹੁਦੇਦਾਰ ਫਤਿਹ ਪ੍ਰਭਾਕਰ ਅਤੇ ਸਤਨਾਮ ਸਿੰਘ ਦਮਦਮੀ ਵੀ ਮੌਜੂਦ ਸਨ।
ੱ

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …