Tuesday, March 17, 2026

ਸਮਾਜ ਸੇਵਕ ਚੇਅਰਮੈਨ ਥਾਪਰ ਵੱਲੋਂ ਸਿਹਤ ਵਿਭਾਗ ਦੇ ਫਰੰਟਲਾਈਨ ਯੋਧਿਆਂ ਲਈ 300 ਪੀ.ਪੀ.ਈ ਕਿੱਟਾਂ ਭੇਟ

ਕਪੂਰਥਲਾ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਜੀਅ-ਜਾਨ ਨਾਲ ਜੁੱਟੇ ਯੋਧਿਆਂ ਦੀ ਸੁਰੱਖਿਆ ਲਈ ਸਮਾਜ ਸੇਵੀ ਸੰਸਥਾਵਾਂ PPNJ2304202011

ਵੱਲੋਂ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਇਸੇ ਤਹਿਤ ਉਘੇ ਸਮਾਜ ਸੇਵਕ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਭੁਲੱਥ ਦੇ ਚੇਅਰਮੈਨ ਗੁਰਮੀਤ ਸਿੰਘ ਥਾਪਰ ਵੱਲੋਂ ਸਿਹਤ ਵਿਭਾਗ ਦੇ ਫਰੰਟਲਾਈਨ ਯੋਧਿਆਂ ਲਈ 300 ਪੀ.ਪੀ.ਈ ਕਿੱਟਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੂੰ ਭੇਟ ਕੀਤੀਆਂ ਗਈਆਂ।ਡਿਪਟੀ ਕਮਿਸ਼ਨਰ ਨੇ ਥਾਪਰ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਆਪਣੀਆਂ ਜਾਨਾਂ ਜ਼ੋਖਮ ਵਿੱਚ ਪਾ ਕੇ ਕੋਰੋਨਾ ਖਿਲਾਫ਼ ਜੰਗ ਲੜ ਰਹੇ ਮੈਡੀਕਲ ਸਟਾਫ ਦੀ ਸੁਰੱਖਿਆ ਹੋਰ ਪੁਖ਼ਤਾ ਢੰਗ ਨਾਲ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ।
                 ਜ਼ਿਕਰਯੋਗ ਹੈ ਕਿ ਇਸ ਔਖੀ ਘੜੀ ਵਿਚ ਗੁਰਮੀਤ ਸਿੰਘ ਥਾਪਰ ਵੱਲੋਂ ਇਸ ਤੋਂ ਪਹਿਲਾਂ ਭੁਲੱਥ ਹਲਕੇ ਵਿਚ ਲੋੜਵੰਦਾਂ ਨੂੰ 2 ਹਜ਼ਾਰ ਤੋਂ ਵੱਧ ਰਾਸ਼ਨ ਕਿੱਟਾਂ, ਇਕ ਹਜ਼ਾਰ ਦਸਤਾਨੇ, ਦੋ ਹਜ਼ਾਰ ਮਾਸਕ ਅਤੇ ਵੱਡੀ ਗਿਣਤੀ ਵਿਚ ਸੈਨੀਟਾਈਜ਼ਰ ਅਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਗਿਆ ਹੈ।
                 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਸਰਪੰਚ ਸਤਵਿੰਦਰ ਸਿੰਘ ਗਿੱਲ, ਨੱਥਾ ਸਿੰਘ ਮੱਲ੍ਹੀ, ਗੁਰਵਿੰਦਰ ਸਿੰਘ ਸੋਹੀ, ਰਦਜੀਤ ਸਿੰਘ ਚੀਮਾ, ਮਹਿੰਦਰ ਸਿੰਘ ਹਮੀਰਾ, ਸੁਖਦੇਵ ਸਿੰਘ, ਗੁਰਨਾਮ ਸਿੰਘ ਕਾਦੂਪੁਰ, ਡਾ. ਗੁਰਮੇਜ ਸਿੰਘ ਭੱਟੀ, ਸਮਾਜ ਸੇਵੀ ਮਾਸਟਰ ਰਾਜਪਾਲ, ਰਵੀ ਥਾਪਰ, ਰਾਜੂ ਥਾਪਰ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …