Saturday, June 27, 2026

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਅਰਸ਼ਦੀਪ ਨੇ ਹਾਸਲ ਕੀਤਾ ਚਾਂਦੀ ਦਾ ਤਮਗਾ

PPN08101421

ਅੰਮ੍ਰਿਤਸਰ, 8 ਅਕਤੂਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਸੰਗਰੂਰ ਵਿਖੇ ’89ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ’ ਮੌਕੇ ਜੈਵਲਿਨ ਥਰੋ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਅਰਸ਼ਦੀਪ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਦੱਸਿਆ ਕਿ ਵਿਦਿਆਰਥੀ ਨੇ ਇਹ ਮੁਕਾਮ 52.71 ਮੀਟਰ ਦੀ ਨੂੰ ਤੈਅ ਕਰਕੇ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਲਈ ਇਹ ਬਹੁਤ ਹੀ ਫ਼ਖਰ ਵਾਲੀ ਗੱਲ ਹੈ ਕਿ ਅਗਾਂਹ ਹੋਣ ਵਾਲੇ ਕੌਮੀ ਪੱਧਰ ਦੇ ਮੁਕਾਬਲੇ ਲਈ ਅਰਸ਼ਦੀਪ ਨੂੰ ਚੁਣ ਲਿਆ ਗਿਆ ਹੈ। ਜਿਸ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਾਉਣ ਦੀ ਉਨ੍ਹਾਂ ਆਸ ਪ੍ਰਗਟਾਈ। ਇਸ ਮੌਕੇ ਉਨ੍ਹਾਂ ਅਰਸ਼ਦੀਪ ਦੇ ਕੋਚ ਨੂੰ ਵੀ ਮੁਬਾਰਕਬਾਦ ਦਿੱਤੀ, ਜਿਨ੍ਹਾਂ ਦੁਆਰਾ ਕਰਵਾਏ ਸਖ਼ਤ ਅਭਿਆਸ ਦਾ ਨਤੀਜਾ ਉਹ ਇਸ ਬੂਲੰਦੀ ਨੂੰ ਛੂਹ ਸਕਿਆ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply