ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਧਿਆਨ ਵਿੱਚ ਆਇਆ ਕਿ ਵਾਰਡ ਨੰਬਰ 37 ਨਜਦੀਕ ਕੇ.ਐਫ.ਸੀ ਸਕੂਲ ਪਠਾਨਕੋਟ ਵਿਖੇ ਕੱਚੇ ਰਾਸ਼ਨ ਦੀ ਸਪਲਾਈ ਸਮੇਂ ਬਹੁਤ ਸਾਰੇ ਲੋਕਾਂ ਦੀ ਭੀੜ ਇਕੱਠੀ ਹੋਈ ਸੀ ਅਤੇ ਲੋਕਾਂ ਵੱਲੋਂ ਬਿਨ੍ਹਾਂ ਕਿਸੇ ਸਮਾਜਿਕ ਦੂਰੀ, ਮਾਸਕ ਆਦਿ ਦੇ ਰਾਸ਼ਨ ਪ੍ਰਾਪਤ ਕਰਨ ਲਈ ਖਿੱਚ ਧੂਹ ਕਰ ਰਹੇ ਸਨ।
ਇਸ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵੱਲੋਂ ਪੜ੍ਹਤਾਲ ਕੀਤੀ ਗਈ ਅਤੇ ਪੜ੍ਹਤਾਲ ਕਰਨ ਉਪਰੰਤ ਉਨ੍ਹਾਂ ਵੱਲੋਂ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ) ਤਿਆਰ ਕੀਤਾ ਗਿਆ ਹੈ।ਜਿਸ ਅਧੀਨ ਪਹਿਲਾਂ ਲਾਭ ਲੈਣ ਵਾਲੇ ਵਿਅਕਤੀ ਦਾ ਨਾਮ ਵੈਰੀਫਾਈ ਕੀਤਾ ਜਾਵੇਗਾ ਅਤੇ ਉਸ ਦੇ ਨਾਮ ਦੀ ਸਲਿਪ ਰਾਸ਼ਨ ਕਿੱਟ ਤੇ ਲਗਾਈ ਜਾਵੇਗੀ ਅਤੇ ਦੂਸਰੇ ਨੰਬਰ ‘ਤੇ ਹਰੇਕ ਰਾਸ਼ਨ ਕਿੱਟ ਦੀ ਵੀ ਹੋਮ ਡਿਲਵਰੀ ਕੀਤੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …