Tuesday, November 24, 2026

ਜਿਲੇ ‘ਚ ਕਰੋਨਾ ਵਾਇਰਸ ਦੇ 289 ਸ਼ੱਕੀ ਮਰੀਜ਼ਾਂ ਵਿਚੋਂ 198 ਮਰੀਜ਼ਾਂ ਦੀ ਰਿਪੋਰਟ ਨੈਗਟਿਵ

ਪੀੜ੍ਹਤ ਦੇ ਸੰਪਰਕ ‘ਚ ਆਏ ਵਿਅਕਤੀਆਂ ਦੇ ਦੁਬਾਰਾ ਲਏ ਗਏ ਸੈਂਪਲਾਂ ਦੀ ਰਿਪੋਰਟ ਵੀ ਨੈਗਟਿਵ
ਗੁਰਦਾਸਪੁਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ Corona fights289 ਸ਼ੱਕੀ ਮਰੀਜ਼ਾਂ ਵਿਚੋਂ 198 ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 90 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।ਇਕ ਮਰੀਜ਼ ਵਾਸੀ ਭੈਣੀ ਪਸਵਾਲ ਦੀ ਮੌਤ ਹੋ ਚੁੱਕੀ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਸੀ।
               ਉਨਾਂ ਅੱਗੇ ਦੱਸਿਆ ਕਿ ਕਰੋਨਾ ਵਾਇਰਸ ਪੀੜਤ (ਪਿੰਡ ਭੈਮੀ ਪਸਵਾਲ) ਦੇ ਸੰਪਰਕ ਵਿਚ 77 ਵਿਅਕਤੀਆਂ ਦੇ ਅਤੇ 15 ਵਿਅਕਤੀਆਂ ਦੇ ਦੁਬਾਰਾ ਸੈਂਪਲ ਲਏ ਗਏ ਸਨ, ਜਿਨਾਂ ਦੀ ਰਿਪੋਰਟ ਨੈਗਵਿਟ ਆਈ ਹੈ।ਲੁਧਿਆਣੇ ਦੇ ਕਰੋਨਾ ਵਾਇਰਸ ਪੀੜਤ, ਜਿਸ ਦਾ ਪਿੰਡ ਚੇਨੇਵਾਲ ਨੇੜੇ ਬਟਾਲਾ ਹੈ, ਦੇ ਸੰਪਰਕ ਵਿਚ ਆਏ 09 ਵਿਅਕਤੀਆਂ ਦੇ ਦੁਬਾਰਾ ਸੈਂਪਲ ਲਏ ਗਏ ਸਨ, ਜਿਨਾਂ ਦੀ ਰਿਪੋਰਟ ਵੀ ਨੈਗਟਿਵ ਆਈ ਹੈ।
                 ਉਨਾਂ ਲੋਕਾਂ ਨੂੰ ਕਿਹਾ ਕਿ ਘਰਾਂ ਵਿਚ ਰਹਿ ਕੇ ਅਸੀਂ ਕਰੋਨਾ ਵਾਇਰਸ ਵਿਰੁੱਧ ਜੰਗ ਲੜ ਸਕਦੇ ਹਾਂ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …