Monday, September 21, 2026

ਕੋਰੋਨਾ ਮਹਾਂਮਾਰੀ ਤੋਂ ਜਲਦ ਛੁਟਕਾਰਾ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ – ਆਦਿਤਿਆ

ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਤੇ ਪੰਜਾਬ ਪੁਲਿਸ ਵੱਲੋਂ ਨਿਭਾਈ ਜਾ ਰਹੀ Aditiya Dhuri 1ਡਿਊਟੀ ਸ਼ਲਾਘਾਯੋਗ ਹੈ।ਥਾਣਾ ਸਿਟੀ ਧੂਰੀ ਵਿਖੇ ਤਾਇਨਾਤ ਐਸ.ਐਚ.ਓ ਆਦਿਤਿਆ ਆਈ.ਪੀ.ਐਸ ਦਿਨ ਰਾਤ ਇੱਕ ਕਰ ਕੇ ਆਪਣੀ ਜਿੰਮੇਵਾਰੀ ਨੂੰ ਅੰਜ਼ਾਮ ਦੇ ਰਹੇ ਹਨ।ਉਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਰਕਾਰੀ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਜਿਥੇ ਪੁਲਿਸ ਵੱਲੋਂ ਟੀਮਾਂ ਬਣਾ ਕੇ ਬਜ਼ਾਰਾਂ ਅਤੇ ਮੁਹੱਲਿਆਂ ਵਿੱਚ ਤਿੱਖੀ ਨਿਗਾ੍ਹ ਰੱਖੀ ਜਾ ਰਹੀ ਹੈ, ਉਥੇ ਹੀ ਪੁਲਿਸ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਵੀ ਕਰ ਰਹੀ ਹੈ।ਉਹਨਾਂ ਕਿਹਾ ਕਿ ਜਨਤਾ ਪੁਲਿਸ ਨੂੰ ਪੂਰਾ ਸਹਿਯੋਗ ਦੇਵੇ ਅਤੇ ਬਿਨਾਂ ਐਮਰਜੈਂਸੀ ਜਾਂ ਕੰਮ ਤੋਂ ਬਾਹਰ ਨਾ ਨਿਕਲਣ ਤਾਂ ਜੋ ਇਸ ਮਹਾਂਮਾਰੀ ਤੋਂ ਜਲਦ ਛੁਟਕਾਰਾ ਮਿਲ ਸਕੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …