ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਤੇ ਪ੍ਰੀਤ ਟਰੈਕਟਰਜ਼ ਨਾਭਾ ਦੇ ਐਮ.ਡੀ ਹਰੀ ਸਿੰਘ
ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਹਲਕਾ ਧੂਰੀ ਵਿੱਚ ਕਰੀਬ ਪੰਜ ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀ ਕਿੱਟਾਂ ਵੰਡਣ ਉਪਰੰਤ ਹੁਣ ਪੀ.ਪੀ.ਈ ਕਿੱਟਾਂ ਵੰਡਣੀਆਂ ਸ਼ੁਰੂ ਕਰ ਦਿੱਤੀਆਂ ਹਨ।ਹਰੀ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ 50 ਪੀ.ਪੀ.ਈ ਕਿੱਟਾਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਸੰਗਰੂਰ ਨੂੰ ਭੇਜੀਆਂ ਗਈਆਂ ਹਨ ਅਤੇ ਲੋੜ ਪੈਣ ‘ਤੇ ਸਿਵਲ ਹਸਪਤਾਲਾਂ ਵਿੱਚ ਵੀ ਭੇਜੀਆਂ ਜਾਣਗੀਆਂ।ਉਹਨਾਂ ਲੋਕਾਂ ਨੂੰ ਘਰ ਬੈਠਣ ਦੀ ਅਪੀਲ ਕਰਦਿਆਂ ਸਮਾਜਿਕ ਦੂਰੀ ਬਣਾਈ ਰੱਖਣ ਲਈ ਵੀ ਕਿਹਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media