Sunday, September 20, 2026

ਬਿਹਤਰੀਨ ਸੇਵਾਵਾਂ ਦੇਣ ਵਾਲੇ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਦਾ ਹੋਵੇਗਾ ਸਨਮਾਨ – ਓ.ਪੀ ਸੋਨੀ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਇਸ ਮਹਾਂਮਾਰੀ ਦੌਰਾਨ PPNJ2404202002ਵਧੀਆ ਕੰਮ ਕਰਨ ਵਾਲੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਡਾਕਟਰਾਂ, ਨਰਸਾਂ ਅਤੇ ਸਫ਼ਾਈ ਸੇਵਕਾਂ ਵਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਵੀ ਵਧੀਆ ਢੰਗ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਰਾਜ ਦੇ ਤਿੰਨੇ ਮੈਡੀਕਲ ਕਾਲਜਾਂ ਵਿੱਚ ਨਵੀਂ ਮਸ਼ੀਨਰੀ ਵੀ ਮੁਹੱਇਆ ਕਰਵਾਈ ਜਾ ਰਹੀ ਹੈ ।
               ਸੋਨੀ ਵਲੋਂ ਅੱਜ ਆਪਣੇ ਨਿਵਾਸ ਸਥਾਨ ਤੋਂ ਸ਼ਹਿਰ ਦੇ ਅੰਦਰਲੀਆਂ ਵਾਰਡਾਂ ਲਈ ਸੁੱਕੇ ਰਾਸ਼ਨ ਦੀਆਂ 10 ਗੱਡੀਆਂ ਰਵਾਨਾ ਕੀਤੀਆਂ ਗਈਆਂ।ਪੰਜਾਬ ਸਰਕਾਰ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਰਾਸ਼ਨ ਦੀਆਂ 7 ਗੱਡੀਆਂ ਜਦਕਿ 3 ਗੱਡੀਆਂ ਸੋਨੀ ਪਰਿਵਾਰ ਵਲੋਂ ਲੋੜਵੰਦਾਂ ਲਈ ਭੇਜੀਆਂ ਗਈਆਂ ਹਨ।ਜਿਨ੍ਹਾਂ ਵਿਚ ਚੌਲ, ਖੰਡ, ਦਾਲ ਅਤੇ ਹੋਰ ਜ਼ਰੂਰੀ ਸਮਾਨ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …