Tuesday, November 24, 2026

ਜਿਲ੍ਹੇ ਵਿੱਚ ਹੁਣ ਤੱਕ 1 ਲੱਖ ਤੋਂ ਵੱਧ ਪਰਿਵਾਰਾਂ ਨੂੰ ਵੰਡਿਆ ਜਾ ਚੁੱਕਾ ਹੈ ਰਾਸ਼ਨ- ਡੀ.ਸੀ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਰਾਹਤ ਦੇ ਕੰਮਾਂ ਦੀ ਨਿਗਰਾਨੀ ਕਰ ਰਹੇ ਡਿਪਟੀ Shivdular Singh DCਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਹਤ ਦੇ ਨੋਡਲ ਅਧਿਕਾਰੀ ਸੰਦੀਪ ਰਿਸ਼ੀ ਸਾਰੀਆਂ ਧਿਰਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ।ਹੁਣ ਤੱਕ ਇਕ ਲੱਖ 7 ਹਜ਼ਾਰ 200 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਮੁਹੱਇਆ ਕਰਵਾ ਚੁੱਕੇ ਹਨ, ਜਿਸ ਵਿਚ ਪੰਜਾਬ ਸਰਕਾਰ, ਰੈਡ ਕਰਾਸ, ਗੈਰ ਸਰਕਾਰੀ ਸੰਸਥਾਵਾਂ ਤੋਂ ਆਈ ਮਦਦ ਤੋਂ ਇਲਾਵਾ ਹੋਰ ਸੰਸਥਾਵਾਂ ਤੋਂ ਆਈ ਰਸਦ ਸਦਕਾ ਸੰਭਵ ਹੋਇਆ ਹੈ।
             ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਤਿਆਰ ਲੰਗਰ, ਜੋ ਕਿ ਕਰਫਿਊ ਵਾਲੇ ਦਿਨ ਤੋਂ ਚੱਲ ਰਿਹਾ ਹੈ, 17 ਲੱਖ 74 ਹਜ਼ਾਰ 500 ਬੰਦਿਆਂ ਨੂੰ ਵਰਤਾਇਆ ਜਾ ਚੁੱਕਾ ਹੈ।ਲੰਗਰ ਦੇ ਇਸ ਕੰਮ ਵਿਚ ਵੀ ਪੰਜਾਬ ਸਰਕਾਰ ਦੇ ਨਾਲ-ਨਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਾਧਾ ਸੁਆਮੀ ਬਿਆਸ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੇ ਵੱਡਾ ਯੋਗਦਾਨ ਪਾਇਆ।ਉਨਾਂ ਨੇ ਕਿਹਾ ਕਿ ਕਿਸੇ ਲੋੜਵੰਦ ਨੂੰ ਮਦਦ ਚਾਹੀਦੀ ਹੋਵੇ ਤਾਂ ਉਹ ਕੰਟਰੋਲ ਰੂਮ ਨੰਬਰ 0183-2500398, 2500498, 2500598 ‘ਤੇ ਫੋਨ ਕਰ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …