Tuesday, November 24, 2026

ਆਜੀਵਿਕਾ ਸਕੀਮ ਅਧੀਨ ਸੈਲਫ ਹੈਲਪ ਗਰੁੱਪਾਂ ਨੇ ਤਿਆਰ ਕੀਤੇ ਕੱਪੜੇ ਦੇ ਮਾਸਕ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਦੀ ਰੋਕਥਾਮ ਲਈ ਕੱਪੜੇ ਦੇ ਮਾਸਕ ਬਣਾਉਣ ਲਈ ਐਨ.ਆਰ.ਐਲ.ਐਮ ਸਕੀਮ ਅਧੀਨ PPNJ2404202003ਸੈਲਫ ਹੈਲਪ ਗਰੁੱਪਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਜਲਦੀ ਤੋਂ ਜਲਦੀ ਮਾਸਕ ਬਣਾ ਕੇ ਲੋੜਵੰਦਾਂ ਨੂੰ ਦਿੱਤੇ ਜਾ ਸਕਣ।
                   ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਲਵੀ ਚੌਧਰੀ ਨੇ ਦੱਸਿਆ ਕਿ ਸੈਲਫ ਹੈਲਪ ਗਰੁੱਪਾਂ ਵਲੋਂ ਬਣਾਏ ਗਏ ਕੱਪੜੇ ਦੇ ਮੁੜ ਵਰਤੋਂ ਯੋਗ ਮਾਸਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਢੀ ਦੇ ਸੀਜ਼ਨ ਵਿੱਚ ਮੰਡੀਆਂ ‘ਚ ਕਿਸਾਨਾਂ ਅਤੇ ਆੜਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਮੁਹੱਈਆ ਕਰਵਾਏ ਜਾ ਰਹੇ ਹਨ।ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੂੰਹ ਉਤੇ ਮਾਸਕ ਲਗਾਉਣ ਤੋਂ ਬਿਨਾਂ ਘਰ ਤੋਂ ਬਾਹਰ ਨਾ ਨਿਕਲਣ, ਕਿਉਂਕਿ ਸਰਕਾਰ ਵੱਲੋਂ ਮਾਸਕ ਜ਼ਰੂਰੀ ਕਰਾਰ ਦਿੱਤਾ ਜਾ ਚੁੱਕਾ ਹੈ ਅਤੇ ਇਸ ਦੀ ਵਰਤੋਂ ਨਾ ਕਰਨ ਉਤੇ ਚਲਾਨ ਵੀ ਕੱਟਿਆ ਜਾ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …