ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਦੀ ਨਾਮਵਾਰ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਸਿੱਖਿਆ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ
ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਧੀਨ ਕਾਇਮ ਕੀਤੇ ‘ਕੋਵਿਡ 19 ਰਿਲੀਫ ਫੰਡ’ ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।ਡਾਇਰੈਕਟਰ ਜਗਦੀਸ਼ ਸਿੰਘ ਨੇ ਇਹ ਚੈਕ ਏਡੀਸੀ ਵਿਕਾਸ ਨੂੰ ਸੌਂਪਿਆ।
ਏਡੀਸੀ ਡਾ. ਹਿਮਾਂਸ਼ੂ ਨੇ ਸ਼ਹਿਰ ਦੇ ਕਾਰੋਬਾਰੀਆਂ, ਸਿਆਸਤਦਾਨਾਂ, ਸਨਅਤਕਾਰਾਂ ਅਤੇ ਆਰਥਿਕ ਤੌਰ ‘ਤੇ ਸਮਰੱਥ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਲੋਕਾਂ ਤੱਕ ਨਿਤ ਵਰਤੋਂ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਆਪਣਾ ਯੋਗਦਾਨ ਪਾਉਣ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media