ਕਪੂਰਥਲਾ, 24 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕੋਵਿਡ-19 ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ 1973
ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਧੂੰਆਂ-ਰਹਿਤ ਤੰਬਾਕੂ, ਪਾਨ ਮਸਾਲਾ ਅਤੇ ਇਨ੍ਹਾਂ ਵਰਗੇ ਉਤਪਾਦਾਂ, ਜਿਨ੍ਹਾਂ ਦੀ ਵਰਤੋਂ ਨਾਲ ਥੁੱਕਣ ਦੀ ਪ੍ਰੇਰਣਾ ਜਾਂ ਉਤਸ਼ਾਹ ਮਿਲਦਾ ਹੋਵੇ ਅਤੇ ਖ਼ਤਰਨਾਕ ਮਹਾਂਮਾਰੀ ਫੈਲਣ ਦਾ ਖ਼ਤਰਾ ਪੈਦਾ ਹੁੰਦਾ ਹੋਵੇ, ਦੇ ਉਤਪਾਦਨ, ਨਿਰਮਾਣ, ਆਯਾਤ, ਨਿਰਯਾਤ, ਆਵਾਜਾਈ, ਵਿਕਰੀ, ਵੰਡ, ਸਟੋਰੇਜ, ਇਸ਼ਤਿਹਾਰਬਾਜ਼ੀ ਅਤੇ ਵਰਤੋਂ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਧਾਰਾ 188, 268, 269 ਅਤੇ 270 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media