Thursday, August 27, 2026

ਪੰਜਾਬ ਮੰਡੀ ਬੋਰਡ ਦੇ ਸੈਕਟਰੀ ਨੇ ਸੁਣੀਆਂ ਕਿਸਾਨਾਂ ਤੇ ਆੜਤੀਆਂ ਦੀਆਂ ਮੁਸ਼ਕਲਾਂ

ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ‘ਚ ਪਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ – ਰਵੀ ਭਗਤ
ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਮੰਡੀ ਬੋਰਡ ਦੇ ਸੈਕਟਰੀ ਰਵੀ ਭਗਤ ਵੱਲੋਂ ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਮਾਰਕਿਟ ਕਮੇਟੀ PPNJ2504202003

ਧੂਰੀ ਦੇ ਚੇਅਰਮੈਨ ਮੁਨੀਸ਼ ਕੁਮਾਰ, ਜ਼ਿਲਾ੍ਹ ਮੰਡੀ ਅਫਸਰ ਜਸਵੀਰ ਸਿੰਘ ਨੂੰ ਨਾਲ ਲੈ ਕੇ ਅਨਾਜ ਮੰਡੀ ਧੂਰੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।ਭਗਤ ਨੇ ਕਿਹਾ ਕਿ ਮੰਡੀਆਂ ‘ਚ ਬਿਜਲੀ-ਪਾਣੀ ਆਦਿ ਸਮੇਤ ਹੋਰ ਪ੍ਰਬੰਧਾਂ ‘ਚ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਹੈ।ਉਹਨਾਂ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਨੂੰ ਮੰਡੀਆਂ ਵਿੱਚ ਬਾਰਦਾਨੇ ਅਤੇ ਕਣਕ ਦੀ ਅਦਾਇਗੀ ਆਦਿ ਬਾਰੇ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਣਕ ਦੀ ਖਰੀਦ ਅਤੇ ਮੰਡੀਆਂ ਦੇ ਖਰੀਦ ਪ੍ਰਬੰਧਾਂ ਬਾਰੇ ਉੱਚ ਅਧਿਕਾਰੀਆਂ ਤੋਂ ਲਗਾਤਾਰ ਰਿਪੋਰਟਾਂ ਲੈ ਰਹੇ ਹਨ।ਜਗਤਾਰ ਸਿੰਘ ਸਮਰਾ ਨੇ ਭਰੇ ਹੋਏ ਮਾਲ ਦੀ ਲਿਫਟਿੰਗ ਨੂੰ ਲੈ ਕੇ ਸਮੇਂ ਸਿਰ ਟਰੱਕ ਨਾ ਮਿਲਣ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ।ਸੈਕਟਰੀ ਰਵੀ ਭਗਤ ਨੇ ਟਰੱਕਾਂ ਦੀ ਸਮੱਸਿਆ ਨੂੰ ਕਬੂਲਦਿਆਂ ਕਿਹਾ ਕਿ ਇਸ ਮਾਮਲੇ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ‘ਚ ਲਿਆ ਕੇ ਜ਼ਲਦ ਹੱਲ ਕਰ ਲਿਆ ਜਾਵੇਗਾ।
             ਇਸ ਮੌਕੇ ਸੈਕਟਰੀ ਸੁਰਿੰਦਰ ਬਖਸ਼ੀ, ਐਸ.ਈ ਪਟਿਆਲਾ ਗੁਰਦੀਪ ਸਿੰਘ ਅਤੇ ਜਸਵੰਤ ਸਿੰਘ ਮੰਡੀ ਸੁਪਰਵਾਈਜ਼ਰ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …