Saturday, March 21, 2026
Breaking News

ਹੁਣ ਤੱਕ 2202 ਮੀਟ੍ਰਿਕ ਟਨ ਕਣਕ ਦੀ ਆਮਦ ਤੇ 1303 ਮੀਟ੍ਰਿਕ ਟਨ ਹੋਈ ਖ਼ਰੀਦ – ਡਿਪਟੀ ਕਮਿਸ਼ਨਰ

ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ Mandiਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਿਹਤ ਲਈ ਮੈਡੀਕਲ ਟੀਮਾਂ ਮੋਜੂਦ ਹਨ ਅਤੇ ਸੋਸਲ ਡਿਸਟੈਂਸ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਖ਼ਰੀਦ ਏਜੰਸੀਆਂ ਲੋਂ ਹੁਣ ਤੱਕ 1303 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਬਾਰਦਾਣੇ ਆਦਿ ਤੋਂ ਇਲਾਵਾ ਆਪਸੀ ਦੂਰੀ ਬਣਾਈ ਰੱਖਣ ਅਤੇ ਹੱਥ ਧੋਣ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।
                    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ 2202 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 1303 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 730 ਮੀਟਿ੍ਰਕ ਟਨ, ਮਾਰਕਫੈਡ ਵਲੋਂ 127 ਮੀਟ੍ਰਿਕ ਟਨ, ਪਨਸਪ ਵਲੋਂ 24 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 180 ਮੀਟ੍ਰਿਕ ਟਨ, ਐਫ.ਸੀ.ਆਈ ਵਲੋਂ 242 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਪੁੱਜਦੀ ਕਣਕ ਦੀ ਤੁਰੰਤ ਖਰੀਦ ਕਰਕੇ ਲਿਫਟਿੰਗ ਵੀ ਨਾਲੋ-ਨਾਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਖ਼ਰੀਦ ਕੇਂਦਰਾਂ ਵਿਚ ਕੋਈ ਵੀ ਦਿੱਕਤ ਪੇਸ਼ ਨਾ ਆਵੇ।

Check Also

ਵਿਧਾਇਕ ਡਾ. ਅਜੇ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ …