Saturday, March 21, 2026

ਮੈਡੀਕਲ ਲੈਬਾਰਟਰੀਆਂ ਅਤੇ ਸਕੈਨਿੰਗ ਸੈਂਟਰ ਸਵੇਰੇ 7 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

ਕਪੂਰਥਲਾ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ Deepti Uppal Dcਉੱਪਲ ਵਲੋਂ ਜ਼ਿਲ੍ਹੇ ਵਿੱਚ 23 ਮਾਰਚ 2020 ਨੂੰ ਜ਼ਿਲ੍ਹੇ ਵਿਚ ਲਗਾਏ ਕਰਫਿੳੂ ਅਤੇ 15 ਅਪ੍ਰੈਲ 2020 ਨੂੰ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਮੈਡੀਕਲ ਟੈਸਟਿੰਗ ਲੈਬਾਰਟਰੀਆਂ ਅਤੇ ਸਕੈਨਿੰਗ ਸੈਂਟਰਾਂ ਨੂੰ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਫਿਊ ਦੌਰਾਨ ਖੁੱਲ੍ਹੇ ਰੱਖਣ ਦੇ ਹੁਕਮ ਕੀਤੇ ਗਏ ਸਨ।ਮੈਡੀਕਲ ਟੈਸਟਿੰਗ ਲੈਬਾਰਟਰੀਆਂ ਅਤੇ ਸਕੈਨਿੰਗ ਸੈਂਟਰਾਂ ਦੇ ਮਾਲਕਾਂ ਵੱਲੋਂ ਹੁਣ ਜ਼ਿਲ੍ਹਾ ਮੈਜਿਸਟ੍ਰੇਟ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕਾਫੀ ਲੋਕਾਂ ਦਾ ਸਵੇਰੇ ਖਾਲੀ ਪੇਟ ਟੈਸਟ ਕੀਤਾ ਜਾਂਦਾ ਹੈ, ਜਿਸ ਕਾਰਨ ਆਮ ਪਬਲਿਕ ਨੂੰ ਆਪਣੇ ਮੈਡੀਕਲ ਟੈਸਟ ਅਤੇ ਸਕੈਨਿੰਗ ਆਦਿ ਕਰਾਉਣ ਵਿਚ ਮੁਸ਼ਕਲ ਪੇਸ਼ ਆ ਰਹੀ ਹੈ।
            ਸ੍ਰੀਮਤੀ ਦੀਪਤੀ ਉੱਪਲ ਵਲੋਂ ਹਦਾਇਤ ਦਿੱਤੀ ਗਈ ਹੈ ਕਿ ਪਬਲਿਕ ਨੂੰ ਐਪੁਆਇੰਟਮੈਂਟ ਫੋਨ ਰਾਹੀਂ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਲੈਬਾਰਟਰੀ/ਸਕੈਨਿੰਗ ਸੈਂਟਰ ਵਿਚ ਲੋਕਾਂ ਦੀ ਜ਼ਿਆਦਾ ਭੀੜ ਇਕੱਤਰ ਨਾ ਹੋ ਸਕੇ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …