ਹੁਸ਼ਿਆਰਪੁਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ
ਤੱਕ ਦੁਕਾਨਾਂ ਖੋਲਣ ਦੀ ਛੋਟ ਵਾਪਸ ਲੈ ਲਈ ਗਈ ਹੈ।ਜਾਰੀ ਕੀਤੇ ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਜੋ ਸਮੂਹ ਕਰਿਆਨਾ/ਮੈਡੀਸਨ (ਹੋਲਸੇਲ/ਰਿਟੇਲਰ) ਦੀਆਂ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਛੋਟ ਦਿੱਤੀ ਗਈ ਸੀ, ਉਹ ਛੋਟ ਤੁਰੰਤ ਵਾਪਸ ਲਈ ਜਾਂਦੀ ਹੈ।ਵਿਕਰੇਤਾ ਦੁਕਾਨਾਂ ਦਾ ਸ਼ਟਰ ਬੰਦ ਕਰਕੇ ਪਹਿਲਾਂ ਦੀ ਤਰਾਂ ਸਿਰਫ `ਹੋਮ ਡਿਲੀਵਰੀ` ਹੀ ਕਰਨਗੇ।
ਇਸੇ ਤਰਾਂ ਜ਼ਿਲਾ ਮੈਜਿਸਟ੍ਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪਹਿਲਾਂ ਜੋ ਕਿਤਾਬਾਂ ਦੀਆਂ ਦੁਕਾਨਾਂ ਨੂੰ ਹਫਤੇ ਦੇ ਸਿਰਫ ਸੋਮਵਾਰ, ਬੁੱਧਵਾਰ ਅਤੇ ਸ਼ੁਕਰਵਾਰ ਨੂੰ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਛੋਟ ਦਿੱਤੀ ਗਈ ਸੀ, ਉਹ ਛੋਟ ਵੀ ਤੁਰੰਤ ਵਾਪਸ ਲਈ ਜਾਂਦੀ ਹੈ।ਉਨਾਂ ਕਿਹਾ ਕਿ ਹੁਣ ਕਿਤਾਬਾਂ ਦੀ ਕੋਈ ਵੀ ਦੁਕਾਨ ਖੋਲਣ ਦੀ ਇਜਾਜ਼ਤ ਨਹੀਂ ਹੋਵੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media