ਕਪੂਰਥਲਾ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਕਪੂਰਥਲਾ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਦੇ ਜ਼ਿਲ੍ਹੇ ਵਿਚ ਫੈਲਾਅ ਨੂੰ ਰੋਕਣ
ਲਈ ਰੋਜ਼ਾਨਾ ਮਰੀਜ਼ਾਂ ਦੇ ਰੈਂਡਮਲੀ 20 ਸੈਂਪਲ ਲਏ ਜਾਣਗੇ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਕਮਿੳੂਨਿਟੀ ਟ੍ਰਾਂਸਮਿਸ਼ਨ ਨੂੰ ਠੱਲ ਪਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।ਇਹ ਵੀ ਦੇਖਣ ਵਿਚ ਆ ਰਿਹਾ ਹੈ ਕਿ ਕਈ ਮਰੀਜ਼ਾਂ ਵਿਚ ਕੋਰੋਨਾ ਦਾ ਕੋਈ ਲੱਛਣ ਪਹਿਲਾਂ ਨਹੀਂ ਦਿਖਾਈ ਦੇ ਰਿਹਾ।ਉਨ੍ਹਾਂ ਇਹ ਵੀ ਦੱਸਿਆ ਕਿ ਸਿਵਲ ਹਸਪਤਾਲ ਕਪੂਰਥਲਾ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਆਏ ਮਰੀਜ਼ਾਂ ਦੇ ਰੈਂਡਮ ਸੈਂਪਲ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਸ ਤਹਿਤ ਜ਼ਿਲ੍ਹੇ ਅਤੇ ਬਲਾਕਾਂ ਦੇ ਮੈਡੀਕਲ ਅਫ਼ਸਰਾਂ ਅਤੇ ਲੈਬ ਟੈਕਨੀਸ਼ੀਨਾਂ ਦੀ ਇਕ ਰੋਜ਼ਾ ਟ੍ਰੇਨਿੰਗ ਵੀ ਕਰਵਾਈ ਜਾ ਚੁੱਕੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਗਰਭਵਤੀ ਮਹਿਲਾਵਾਂ, ਟੀ.ਬੀ ਦੇ ਮਰੀਜ਼ਾਂ, ਫਲੂ ਕਾਰਨਰ ਤੇ ਚੈਕਅੱਪ ਕਰਵਾਉਣ ਆਏ ਮਰੀਜ਼ਾਂ ਅਤੇ ਆਸ਼ਾ ਵਰਕਰਾਂ ਵੱਲੋਂ ਸਰਵੇ ਦੌਰਾਨ ਪਾਏ ਸ਼ੱਕੀ ਮਰੀਜ਼ਾਂ ਦੇ ਰੈਂਡਮ ਸੈਂਪਲ ਲਏ ਜਾਣਗੇ। ਉਨ੍ਹਾਂ ਲੋਕਾਂ ਨੂੰ ਮਾਸਕ ਪਾ ਕੇ ਰੱਖਣ ਅਤੇ ਵਾਰ-ਵਾਰ ਹੱਥ ਧੋਣ ਲਈ ਕਿਹਾ ਉਨ੍ਹਾਂ ਨੂੰ ਬੇਵਜ੍ਹਾ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media