5 ਮਰੀਜ਼ ਪਿਛਲੇ ਦਿਨੀ ਅਤੇ 4 ਅੱਜ ਹੋ ਚੁੱਕੇ ਹਨ ਕਰੋਨਾ ਮੁਕਤ
ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅਮਨਦੀਪ ਹਸਪਤਾਲ ਪਠਾਨਕੋਟ ਦੀ ਇੱਕ 36 ਸਾਲ ਦੀ ਮਹਿਲਾ ਡਾਕਟਰ
ਤਰਨਜੀਤ ਕੌਰ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਟੀਮਾਂ ਬਣਾ ਕੇ ਡਾਕਟਰ ਦੀ ਸੰਪਰਕ ਵਿੱਚ ਆਏ ਲੋਕਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਕਿ ਸ਼ਨੀਵਾਰ ਜਿਲ੍ਹਾ ਪਠਾਨਕੋਟ ਵਿੱਚ ਇਹ 25ਵਾਂ ਕਰੋਨਾ ਪਾਜ਼ਟਿਵ ਕੇਸ ਹੈ। ਉਨ੍ਹਾਂ ਦੱਸਿਆ ਕਿ ਸੁਜਾਨਪੁਰ ਨਿਵਾਸੀ ਰਾਜ ਰਾਣੀ ਜੋ ਕਰੋਨਾ ਪਾਜੀਟਿਵ ਸੀ ਦੀ ਇਲਾਜ ਦੋਰਾਨ ਮੋਤ ਤੋਂ ਬਾਅਦ ਉਨ੍ਹਾਂ ਕੋਲ ਕਰੀਬ 24 ਕੇਸ ਕਰੋਨਾ ਪਾਜੀਟਿਵ ਸਨ , ਜਦਕਿ ਪਿਛਲੇ ਦਿਨਾਂ ਦੋਰਾਨ 5 ਲੋਕ ਜੋ ਕਰੋਨਾ ਪਾਜੀਟਿਵ ਸਨ ਉਨ੍ਹਾਂ ਦੇ ਪਹਿਲੇ ਅਤੇ ਦੂਸਰੇ ਫੇਜ ਦੀ ਰਿਪੋਰਟ ਕਰੋਨਾ ਨੈਗੇਟਿਵ ਆਈ ਸੀ ਅਤੇ ਜਿਲ੍ਹਾ ਪ੍ਰਸਾਸਨ ਵੱਲੋਂ ਇਨ੍ਹਾਂ ਪੰਜ ਲੋਕਾਂ ਨੂੰ ਉਨ੍ਹਾਂ ਦੇ ਘਰ੍ਹਾਂ ਨੂੰ ਰਵਾਨਾ ਕਰ ਦਿੱਤਾ ਗਿਆ ਸੀ। ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 19 ਕੇਸ ਕਰੋਨਾ ਪਾਜੀਟਿਵ ਦੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ 19 ਲੋਕਾਂ ਵਿੱਚੋਂ ਪਿਛਲੇ ਦਿਨ੍ਹਾਂ ਵਿੱਚ 6 ਲੋਕਾਂ ਦੇ ਪਹਿਲੇ ਫੇਜ ਦੀ ਸੈਂਪਲਿੰਗ ਕੀਤੀ ਗਈ ਸੀ ਜਿਨ੍ਹਾਂ ਵਿਚੋਂ 6 ਦੀ ਰਿਪੋਰਟ ਨੈਗੇਟਿਵ ਸੀ।ਪਰ ਅੱਜ ਦੂਸਰੇ ਫੇਜ ਦੀ ਰਿਪੋਰਟ ਆਉਣ ਤੋਂ ਬਾਅਦ 4 ਲੋਕਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ ਅਤੇ 2 ਲੋਕਾਂ ਦੀ ਰਿਪੋਰਟ ਪਾਜ਼ਟਿਵ ਆਈ ਹੈ।ਇਸ ਤਰ੍ਹਾਂ ਹੁਣ ਜਿਲ੍ਹਾ ਪਠਾਨਕੋਟ ਵਿੱਚ 15 ਕੇਸ ਕਰੋਨਾ ਪਾਜੀਟਿਵ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ 683 ਕੁੱਲ ਟੈਸਟ ਕਰਵਾਏ ਗਏ 278 ਦੀ ਰਿਪੋਰਟ ਨੈਗੇਟਿਵ 24 ਪਾਜੀਟਿਵ ਹਨ ਅਤੇ 381 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media