Friday, September 18, 2026

ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਮਾਤਾ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਮਾਤਾ Longowal4ਬੀਬੀ ਕਰਮ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗਹਿਰਾ ਅਫਸੋਸ ਪ੍ਰਗਟ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਿਆਨੀ ਇਕਬਾਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿਤਰ ਹੈ ਅਤੇ ਮਾਂ ਦਾ ਦੁਨੀਆਂ ਤੋਂ ਤੁਰ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ।ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਮਾਤਾ ਕਰਮ ਕੌਰ ਨੂੰ ਆਪਣੇ ਚਰਨਾ ਵਿਚ ਨਿਵਾਸ ਦੇਣ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਵੀ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਦੁੱਖ ਵਿਚ ਸ਼ਾਮਲ ਹੁੰਦਿਆਂ ਮਾਤਾ ਕਰਮ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …