ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਪ੍ਰਵਾਸੀਆਂ ਨੂੰ ਰਾਸ਼ਨ ਤੇ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੀ ਸੇਵਾ
ਨਿਭਾਅ ਰਹੀ ਸਮਾਜ ਸੇਵੀ ਸੰਸਥਾ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਮਾਨਤਾ ਪ੍ਰਾਪਤ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਨੇ ਆਪਣੇ ਸਾਥੀਆਂ ਸਮੇਤ ਰਾਸ਼ਨ ਆਦਿ ਵੰਡਣ ਤੋਂ ਬਾਅਦ ਕਿਹਾ ਕਿ ਗੁਰੂ ਨਗਰੀ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਹਿਮਾਚਲੀ ਲੋਕਾਂ ਦਾ ਬਹੁਤ ਵੱਡਾ ਯੋਗਦਾਨ ਹੈ, ਪਰ ਕਾਰੋਬਾਰ ਠੱਪ ਹੋਣ ਕਾਰਨ ਉਨ੍ਹਾਂ ਦਾ ਗੁਜ਼ਰ ਬਸਰ ਕਰਨਾ ਔਖਾ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਵਾਸੀ ਮਜਦੂਰਾਂ ਤੇ ਲੋੜਵੰਦਾਂ ਦੀ ਮਦਦ ਕੀਤੀ ਜਾਵੇ।ਇਸ ਮੋਕੇ ਦਿਲਬਾਗ ਸਿੰਘ, ਮੇਹਰ ਸਿੰਘ, ਵਿਪਨ ਕੁਮਾਰ, ਲਾਡੀ ਸਿੰਘ, ਜਸਵੰਤ ਸਿੰਘ, ਮੋਹਿਤ, ਵਿਕਰਮਜੀਤ, ਰਾਹੁਲ, ਸੰਦੀਪ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media