Thursday, August 13, 2026

ਕੋਵਿਡ-19- ਹੁਣ ਤੱਕ ਲਏ ਗਏ 448 ਸੈਂਪਲਾਂ `ਚੋਂ 354 ਨੈਗੇਟਿਵ – ਸਿਵਲ ਸਰਜਨ

ਹੁਸ਼ਿਆਰਪੁਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ Corona 1ਹੁਣ ਤੱਕ 448 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 354 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 76 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ।ਉਨਾਂ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਸਮੇਤ ਅੱਜ 42 ਸੈਂਪਲ ਇਕੱਤਰ ਕੀਤੇ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਸਲਾਹ ਅਨੁਸਾਰ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਜੇਕਰ ਜ਼ਰੂਰੀ ਕੰਮਾਂ ਲਈ ਘਰ ਤੋਂ ਬਾਹਰ ਨਿਕਲਣਾ ਵੀ ਹੈ, ਤਾਂ ਮਾਸਕ ਦਾ ਪ੍ਰਯੋਗ ਕਰਦੇ ਹੋਏ ਸਮਾਜਿਕ ਦੂਰੀ ਬਰਕਰਾਰ ਰੱਖਣ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …