Sunday, August 16, 2026

ਸੀ-ਡੈਕ ਈ ਸੰਜੀਵਨੀ ਪ੍ਰਣਾਲੀ ਰਾਹੀਂ ਮੁਫਤ ਡਾਕਟਰੀ ਸਲਾਹ ਦੇਣ ਦੀ ਕੀਤੀ ਸ਼ੁਰੂਆਤ

ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿੱਚ ਵੀ ਉਪਲੱਬਧ ਹੈ ਓ.ਪੀ.ਡੀ ਪ੍ਰਣਾਲੀ

ਪਠਾਨਕੋਟ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ Vinod Sareen Civil Surgeonਯਕੀਨੀ ਬਣਾਉਣ ਲਈ ਲੋਕ ਹਿੱਤ ਉਪਰਾਲਾ ਕੀਤਾ ਹੈ।ਪੰਜਾਬ ਸਰਕਾਰ ਨੇ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕ੍ਰਿਤ ਟੈਲੀਮੇਡੀਸਨਲ ਸਲਿਊਸ਼ਨ, “ਈ-ਸੰਜੀਵਨੀ-ਆਨਲਾਈਨ ਓ.ਪੀ.ਡੀ ” (ਡਾਕਟਰ ਤੋਂ ਮਰੀਜ਼ ਤੱਕ ਪਹੁੰਚ) ਦੀ ਸ਼ੁਰੂਆਤ ਕੀਤੀ ਹੈ।
              ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਇਹ ਉਪਰਾਲਾ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦੀ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ.ਪੀ.ਡੀ ਦੀਆਂ ਸੇਵਾਵਾਂ ਲੈਣ ਲਈ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਲੋਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਹਿਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸੰਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।
              ਈ-ਸੰਜੀਵਨੀ ਓ.ਪੀ.ਡੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਇਆ।ਜਿਸ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ-ਵੀਡੀਓ ਮਸ਼ਵਰਾ, ਈ-ਪ੍ਰਸਕ੍ਰਿਪਸ਼ਨ, ਐਸ.ਐਮ.ਐਸ/ ਈਮੇਲ ਨੋਟੀਫਿਕੇਸ਼ਨ ਅਤੇ ਰਾਜ ਦੇ ਡਾਕਟਰਾਂ ਦੁਆਰਾ ਸੇਵਾਵਾਂ (ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਤੋਂ) ਪੂਰੀ ਤਰਾਂ ਮੁਫਤ ਹਨ।
              ਉਨ੍ਹਾਂ ਦੱਸਿਆ ਕਿ ਐਪਲੀਕੇਸ਼ਨ ਵਿੱਚ ਅਣਚਾਹੇ ਤੱਤਾਂ ਵਿਰੁੱਧ ਸੁਰੱਖਿਆ ਦੀ ਇੱਕ ਉੱਚ ਡਿਗਰੀ ਹੈ।ਜ਼ਿਲਾ ਪੱਧਰ ’ਤੇ ਕਾਰਜ਼ਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਜ਼ਿਲਾ ਤਕਨੀਕੀ ਕੋਆਰਡੀਨੇਟਰ (ਡੀ.ਟੀ.ਸੀ) ਜਾਂ ਜ਼ਿਲਾ ਈਗਵਰਨੈਂਸ ਕੋਆਰਡੀਨੇਟਰ (ਡੀ.ਈ.ਜੀ.ਸੀ) ਨਿਯੁੱਕਤ ਕੀਤੇ ਹਨ।
                 ਇਹ ਵਿਸ਼ੇਸ਼ਤਾ ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿੱਚ ਵੀ ਉਪਲਬਧ ਹੈ ਜੋ ਐਂਡਰਾਇਡ ਲਈ ਗੂਗਲ ਪਲੇ ਸਟੋਰ ਤੇ ਅਤੇ ਆਈ.ਓ.ਐਸ ਲਈ ਐਪਲ ਐਪ ਸਟੋਰ ‘ਤੇ ਉਪਲਬਧ ਹੈ। “ਈ-ਸੰਜੀਵਨੀ-ਓਪੀਡ” ਦੇ ਲਾਭ ਲੈਣ ਲਈ ਮਰੀਜ਼ / ਵਿਅਕਤੀ ਕੋਲ ਇੱਕ ਕੰਪਿਊਟਰ, ਲੈਪਟਾਪ ਜਾਂ ਟੈਬਲੇਟ (ਟੈਬ) ਦੇ ਨਾਲ ਇੱਕ ਵੱਖਰਾ ਜਾਂ ਇਨਬਿਲਟ ਵੈਬਕੈਮ, ਮਾਈਕ, ਸਪੀਕਰ ਅਤੇ ਇੱਕ 2 ਐਮ.ਬੀ.ਪੀ.ਐਸ ਜਾਂ ਤੇਜ਼ ਇੰਟਰਨੈਟ ਕਨੈਕਸ਼ਨ ਹੋਣਾ ਚਾਹੀਦਾ ਹੈ। ਮੁਫਤ ਮੈਡੀਕਲ ਸਲਾਹ ਪ੍ਰਦਾਨ ਕਰਨ ਲਈ, ਸ਼ੁਰੂ ਵਿੱਚ ਰਾਜ ਸਿਹਤ ਵਿਭਾਗ ਦੇ ਡਾਕਟਰਾਂ ਦੀ ਇਕ ਟੀਮ ਸੋਮਵਾਰ ਤੋਂ ਸ਼ਨੀਵਾਰ (ਸਵੇਰੇ 10.00 ਵਜੇ ਤੋਂ 1.00 ਵਜੇ ਤੱਕ) ਉਪਲੱਬਧ ਰਹੇਗੀ ਅਤੇ ਲੋੜ ਪੈਣ ਤੇ ਇਹ ਸਮਰੱਥਾ ਲੋਕਾਂ ਦੇ ਫੀਡਬੈਕ ਦੇ ਆਧਾਰ ‘ਤੇ ਵਧਾਈ ਜਾ ਸਕਦੀ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …