Wednesday, October 7, 2026

ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਦਾ ਸਮਾਂ ਤਬਦੀਲ

ਇਕ ਮਹੀਨੇ ਦੌਰਾਨ 1921 ਨਵੇਂ ਨਸ਼ਾ ਪੀੜਤ ਮਰੀਜ਼ ਕੀਤੇ ਰਜਿਸਟਰ-ਸਿਵਲ ਸਰਜਨ

ਕਪੂਰਥਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਨਸ਼ਾ ਛੁਡਾਊ ਪ੍ਰੋਗਰਾਮ ਨੂੰ ਵੱਡੇ ਪੱਧਰ ’ਤੇ Jasmeet Bawaਸਫਲਤਾ ਹਾਸਲ ਹੋਈ ਹੈ, ਜਿਸ ਤਹਿਤ ਹਜ਼ਾਰਾਂ ਦੀ ਗਿਣਤੀ ‘ਚ ਪੀੜਤ ਮਰੀਜ਼ਾਂ ਨੇ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਦਾ ਰੁੱਖ ਕੀਤਾ ਹੈ।ਇਸ ਨੂੰ ਦੇਖਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਇਨ੍ਹਾਂ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 8.00 ਵਜੇ ਕਰਨ ਅਤੇ ਨਵੀਆਂ ਰਜਿਸਟ੍ਰੇਸ਼ਨਾਂ ਲਈ ਅਲੱਗ ਕਾੳੂਂਟਰ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਇਥੇ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਨਾ ਲੱਗਣ।
             ਸਿਵਲ ਸਰਜਨ ਡਾ. ਜਸਮੀਤ ਬਾਵਾ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਛੁਡਾੳੂ ਮੁਹਿੰਮ ਤਹਿਤ ਸਿਰਫ ਇੱਕ ਮਹੀਨੇ ਦੌਰਾਨ 1921 ਨਵੀਆਂ ਰਜਿਸਟ੍ਰੇਸ਼ਨਾਂ ਦਰਜ਼ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਪ੍ਰੋਗਰਾਮ ਦਾ ਮੁੱਖ ਮੰਤਵ ਗੁੰਮਰਾਹ ਨੌਜਵਾਨਾਂ ਨੂੰ ਮੁੜ ਜ਼ਿੰਦਗੀ ਦੀ ਰਾਹ ’ਤੇ ਪਾਉਣਾ ਹੈ। ਉਨ੍ਹਾਂ ਦੱਸਿਆ ਕਿ ਟੋਲ ਫਰੀ ਹੈਲਪ ਲਾਈਨ ਨੰਬਰ 104 ’ਤੇ ਦਿਨ-ਰਾਤ ਡਾਕਟਰੀ ਸੇਵਾਵਾਂ ਸਮੇਤ ਨਸ਼ਾ ਛੁਡਾੳੂ ਪ੍ਰੋਗਰਾਮ ਸਬੰਧੀ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦਿਆਂ ਹੁਣ ਘਰ ਲਿਜਾਣ ਲਈ (ਟੇਕ ਹੋਮ ਡੇਜ਼) ਦਵਾਈ ਦੀ ਮਿਆਦ 21 ਦਿਨ ਤੱਕ ਕਰ ਦਿੱਤੀ ਗਈ ਹੈ, ਪਰੰਤੂ ਇਹ ਦਵਾਈ ਕੇਵਲ ਸਾਈਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਦਿੱਤੀ ਜਾ ਰਹੀ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …