Saturday, June 27, 2026

ਇੱਕ ਮਹੀਨੇ ਤੋਂ ਸੇਵਾ ‘ਚ ਜੁੱਟੇ ਹੋਣ ਕਰਕੇ ਪੂਨਮ ਕਾਂਗੜਾ ਦਾ ਸਨਮਾਨ

ਸੰਗਰੂਰ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਲੋੜਵੰਦਾਂ ਦੀ ਸੇਵਾ PPNJ2704202004

ਵਿੱਚ ਲੱਗੀ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਨੂੰ ਵਪਾਰ ਮੰਡਲ ਸੰਗਰੂਰ, ਸਹਾਰਾ ਫਾਊਂਡੇਸ਼ਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਕੋਰੋਨਾ ਦੀ ਮਹਾਮਾਰੀ ਦੇ ਚਲਦਿਆਂ ਇਸ ਕਰਫਿਊ ਦੌਰਾਨ ਸ਼੍ਰੀਮਤੀ ਪੂਨਮ ਕਾਂਗੜਾ ਵੱਲੋ ਵੀ ਲਗਾਤਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ ਅਤੇ ਹੋਰ ਵੀ ਕਈ ਤਰ੍ਹਾਂ ਦੀ ਜਰੂਰਤ ਦੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੈਖੀ ਨੇ ਕਿਹਾ ਕਿ ਸ਼੍ਰੀਮਤੀ ਕਾਂਗੜਾ ਵੱਲੋਂ ਅਲਟਰਾ ਸਾਊਂਡ ਨਾ ਖੁੱਲਣ ਕਾਰਨ ਮਰੀਜ਼ਾਂ ਨੂੰ ਆ ਰਹੀ ਵੱਡੀ ਸਮੱਸਿਆ ਦਾ ਹੱਲ ਕਰਵਾਉਣ ਨਾਲ ਮਰੀਜ਼ਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਵੱਡੇ ਪੱਧਰ ‘ਤੇ ਰਾਹਤ ਮਿਲੀ ਹੈ।ਸ਼੍ਰੀਮਤੀ ਪੂਨਮ ਕਾਂਗੜਾ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਸ਼ੁਰੂ ਕੀਤੀ ਗਈ ਇਹ ਸੇਵਾ ਨਿਰੰਤਰ ਜਾਰੀ ਰਹੇਗੀ।ਇਸ ਮੌਕੇ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …