ਅੰਮ੍ਰਿਤਸਰ, 28 ਅਪ੍ਰੈਲ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਲੰਗਰ ਸ੍ਰੀ ਗੁਰੂ
ਰਾਮਦਾਸ ਜੀ ਲਈ ਇੱਕ ਲੱਖ ਰੁਪਏ ਭੇਟ ਕੀਤੇ ਹਨ।ਉਨ੍ਹਾਂ ਨੇ ਇਸ ਰਾਸ਼ੀ ਦਾ ਚੈੱਕ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਨੂੰ ਸੌਂਪਿਆ।ਮਨਜੀਤ ਸਿੰਘ ਬਾਠ ਅਤੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਨੇ ਭਾਈ ਰਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਗੁਰਵਿੰਦਰ ਸਿੰਘ ਦੇਵੀਦਾਸਪੁਰ, ਗੁਰਪ੍ਰੀਤ ਸਿੰਘ ਤੇ ਹਰਭਜਨ ਸਿੰਘ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media