ਅੰਮ੍ਰਿਤਸਰ, 28 ਅਪ੍ਰੈਲ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਤਾਲਾਬੰਦੀ ਦੌਰਾਨ ਰੁਕੀ ਸੰਗਤ ਨੂੰ ਵਾਪਸ
ਲਿਆਉਣ ਲਈ ਭੇਜੀਆਂ ਗਈਆਂ ਬੱਸਾਂ ਦੇ ਇਕ ਡਰਾਇਵਰ ਮਨਜੀਤ ਸਿੰਘ ਦੀ ਮੌਤ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਸ਼ੋਕ ਸੁਨੇਹੇ ਵਿਚ ਕਿਹਾ ਲੌਂਗੋਵਾਲ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੰਗਤ ਨੂੰ ਲਿਆਉਣ ਲਈ ਭੇਜੀਆਂ ਬੱਸਾਂ ਦੇ ਡਰਾਇਵਰਾਂ ਵਿੱਚੋਂ ਮਨਜੀਤ ਸਿੰਘ ਦੀ ਦਿਲ ਦੇ ਦੌਰੇ ਕਾਰਨ ਹੋਈ ਮੌਤ ਦੁਖਦਾਈ ਹੈ।ਉਨ੍ਹਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜਤਾਈ ਅਤੇ ਉਸ ਦੀ ਆਤਮਿਕ ਸ਼ਾਂਤੀ ਲਈ ਕਰਤਾ ਪੁਰਖ ਅੱਗੇ ਅਰਦਾਸ ਵੀ ਕੀਤੀ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media