Thursday, July 9, 2026

ਮੁੱਖ ਮੰਤਰੀ ਅਮਰਿੰਦਰ ਵਲੋਂ ਮ੍ਰਿਤਕ ਡਰਾਈਵਰ ਦੇ ਪਰਿਵਾਰ ਨੂੰ 10 ਲੱਖ ਦੇਣ ਦਾ ਐਲਾਨ – ਕੇ.ਕੇ ਸ਼ਰਮਾ

ਪਟਿਆਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੀ.ਆਰ.ਟੀ.ਸੀ ਦੇ ਚੇਅਰਮੈਨ ਕੇ.ਕੇ ਸ਼ਰਮਾ ਨੇ ਦੱਸਿਆ ਹੈ ਕਿ ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਫਸੇ Captain Amrinderਸ਼ਰਧਾਲੂਆਂ ਨੂੰ ਲੈਣ ਲਈ ਪਟਿਆਲਾ ਤੋਂ 32 ਬੱਸਾਂ ਦਾ ਕਾਫ਼ਲਾ ਰਵਾਨਾ ਹੋਇਆ ਸੀ।ਜਿਸ ਵਿਚੋਂ ਇਕ ਡਰਾਈਵਰ ਮਨਜੀਤ ਸਿੰਘ ਦੀ ਰਸਤੇ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ।
               ਪੀ.ਆਰ.ਟੀ.ਸੀ ਦੇ ਚੇਅਰਮੈਨ ਨੇ ਇਸ ਦੁੱਖ ਦੀ ਘੜੀ `ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਕਰਫਿਊ ਦੌਰਾਨ ਵੱਖ-ਵੱਖ ਸੂਬਿਆਂ `ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਜਿਥੇ ਵੀ ਪੀ.ਆਰ.ਟੀ.ਸੀ ਦੀਆਂ ਬੱਸਾਂ ਜਾ ਰਹੀਆਂ ਹਨ ਉਥੇ ਨਾਲ ਜਾ ਰਹੇ ਸਟਾਫ਼ ਦੇ ਰਹਿਣ, ਖਾਣ, ਦਵਾਈਆਂ ਅਤੇ ਮੈਡੀਕਲ ਚੈਕਅਪ ਕਰਵਾਉਣ ਲਈ ਸਰਕਾਰ ਵਲੋਂ ਖਾਸ ਪ੍ਰਬੰਧ ਕੀਤੇ ਗਏ ਹਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …