Thursday, July 9, 2026

ਸਿਹਤ ਸਕੀਮਾਂ ਸਬੰਧੀ ਫੋਨ ਕਰਕੇ ਪੈਸਿਆਂ ਦੀ ਠੱਗੀ ਤੋਂ ਸੁਚੇਤ ਰਹਿਣ ਲੋਕ – ਸਿਵਲ ਸਰਜਨ

ਫਰੀਦਕੋਟ 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੱਕ ਪਾਸੇ ਸਿਹਤ ਵਿਭਾਗ ਕੋਰੋਨਾ ਦੀ ਮਹਾਂਮਾਰੀ ਕਰਕੇ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਵਿਭਾਗ ਦੀਆਂ Fraudਸਿਹਤ ਸੇਵਾਵਾਂ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ।ਪਰ ਦੁਜੇ ਪਾਸੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕਿਸੇ ਢੰਗ ਨਾਲ ਗਰਭਵਤੀ ਔਰਤਾਂ ਨੂੰ ਫੋਨ ਕਰਕੇ ਪੈਸਿਆਂ ਦੀ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
                ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਫੀਲਡ ਸਟਾਫ ਤੋਂ ਵਾਰ-ਵਾਰ ਸੁਨਣ ਨੂੰ ਮਿਲ ਰਹੀਆਂ ਹਨ।ਪੈਸਿਆਂ ਦੀ ਠੱਗੀ ਮਾਰਨ ਲਈ ਠੱਗਾਂ ਵੱਲੋਂ ਗਰਭਵਤੀ ਔਰਤਾਂ ਜਾਂ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਫੋਨ ਨੰਬਰ ਪਤਾ ਕਰਕੇ ਉਨਾਂ ਨੂੰ ਸਰਕਾਰੀ ਸਿਹਤ ਸਕੀਮਾਂ ਦਾ ਝਾਂਸਾ ਦਿੱਤਾ ਜਾ ਰਿਹਾ ਹੈ ਤੇ ਉਨਾਂ ਤੋਂ ਏ.ਟੀ.ਐਮ ਦਾ ਪਾਸਵਰਡ ਅਤੇ ਮੋਬਾਇਲ ਤੇ ਭੇਜਿਆ ਓ.ਟੀ.ਪੀ ਵੀ ਪੁੱਛ ਕੇ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਸਬੰਧੀ ਸਿਵਲ ਸਰਜਨ ਨੇ ਸਮੂਹ ਇਲਾਕਾ ਨਿਵਾਸੀਆਂ, ਆਸ਼ਾ ਫੈਸਿਲੀਟੇਟਰ, ਸਿਹਤ ਵਿਭਾਗ ਦੇ ਮੈਡੀਕਲ, ਪੈਰਾ-ਮੈਡੀਕਲ ਅਤੇ ਮਾਸ ਮੀਡੀਆ ਦੀ ਟੀਮ ਨੂੰ ਸੁਚੇਤ ਰਹਿਣ, ਪਬਲਿਕ ਨੂੰ ਜਾਗਰੂਕ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦੇ ਦਿੱਤੇ ਹਨ।ਉਨਾਂ ਸਿਹਤ ਸਕੀਮਾਂ ਲੈ ਰਹੇ ਲਾਭਪਤਾਰੀਆਂ ਨੂੰ ਵੀ ਕਿਸੇ ਵੀ ਵਿਅਕਤੀ ਨੂੰ ਆਪਣੀ ਬੈਂਕ ਡਿਟੇਲ ਅਤੇ ਓ.ਟੀ.ਪੀ ਨਾ ਸਾਂਝਾ ਕਰਨ ਦੀ ਸਲਾਹ ਦਿੱਤੀ ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …