Tuesday, November 24, 2026

ਐਸ.ਆਈ ਹਰਜੀਤ ਸਿੰਘ ਦੀ ਬਹਾਦਰੀ ’ਤੇ ਦੇਸ਼ ਨੂੰ ਮਾਣ – ਐਸ.ਐਸ.ਪੀ

ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੀਪਕ ਹਿਲੋਰੀ ਐੋਸ.ਐਸ.ਪੀ ਨੇ ਕਿਹਾ ਕਿ ਐਸ.ਆਈ ਹਰਜੀਤ ਸਿੰਘ ਦੀ ਬਹਾਦਰੀ ’ਤੇ ਦੇਸ਼ ਨੂੰ ਮਾਣ ਹੈ ਅਤੇ PPNJ2804202010ਮੈਨੂੰ ਇਹ ਕਹਿਣ ਵਿਚ ਫਖ਼ਰ ਮਹਿਸੂਸ ਹੋ ਰਿਹਾ ਹੈ ਕਿ ‘ਮੈਂ ਵੀ ਹਰਜੀਤ ਸਿੰਘ ਹਾਂ।’
                ਐੋਸ.ਐਸ.ਪੀ ਪਠਾਨਕੋਟ ਨੇ ਕਿਹਾ ਕਿ ਐਸ.ਆਈ ਹਰਜੀਤ ਸਿੰਘ ਨੇ ਕਰੋਨਾ ਵਾਇਰਸ ਵਿਰੁੱਧ ਆਪਣੀ ਡਿੳੂਟੀ ਬਾਖੂਬੀ ਨਿਭਾਈ ਹੈ ਅਤੇ ਜੋ ਦੂਸਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨਾਂ ਅੱਗੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਜੋ ਕਰਮਚਾਰੀ ਲੋਕਾਂ ਦੀ ਜਾਨ ਬਚਾਉਣ ਵਿਚ ਲੱਗੇ ਹੋਏ ਹਨ, ਉਨਾਂ ’ਤੇ ਸ਼ਰਮਨਾਕ ਹਮਲਾ ਕੀਤਾ ਗਿਆ, ਜੋ ਦੁੱਖ ਵਾਲੀ ਗੱਲ ਹੈ। ਮੈਂ ਕਰੋਨਾ ਵਾਇਰਸ ਵਿਰੁੱਧ ਲੜ ਰਹੇ ਸਾਰੇ ਬਹਾਦਰ ਯੋਧਿਆਂ ਨੂੰ ਸਲਾਮ ਕਰਦਾ ਹਾਂ, ਜੋ ਦੁਨੀਆਂ ਭਰ ਵਿਚ ਫੈਲੀ ਮਹਾਂਮਾਰੀ ਕਰੋਨਾ ਵਾਇਰਸ ਤੋਂ ਬਚਾਅ ਲਈ ਕੰਮ ਰਹੇ ਹਨ।ਜਿਲ੍ਹਾ ਪਠਾਨਕੋਟ ਵਿੱਚ ਹਰੇਕ ਪੁਲਿਸ ਕਰਮਚਾਰੀ ਅਤੇ ਅਧਿਕਾਰੀ ਵੱਲੋਂ ‘ਮੈਂ ਵੀ ਹਰਜੀਤ ਸਿੰਘ’ ਨਾਂਅ ਦੇ ਬੈਜ ਲਗਾਏ ਗਏ।
              PPNJ2804202011  ਜਿਕਰਯੋਗ ਹੈ ਕਿ ਬੀਤੀ 12 ਅਪ੍ਰੈਲ ਨੂੰ ਪਟਿਆਲਾ ਵਿਖੇ ਐਸ.ਆਈ ਹਰਜੀਤ ਸਿੰਘ ਦਾ ਡਿਊਟੀ ਦੋਰਾਨ ਹਮਲਾਵਰਾਂ ਵਲੋਂ ਗੁੱਟ ਵੱਢ ਦਿੱਤਾ ਗਿਆ ਸੀ, ਜਿਸ ਦੀ ਦੇਸ਼ ਭਰ ਵਿਚ ਨਿੰਦਾ ਕੀਤੀ ਗਈ ਸੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …