ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ
ਅਫਸਰ ਦੀ ਅਗਵਾਈ ਹੇਠ ਕਰੋਨਾ ਵਾਇਰਸ ਦੇ ਪਸਾਰ ਨੂੰ ਰੋਕਣ ਲਈ ਸਮੂਹ ਦਾਣਾ ਮੰਡੀਆਂ ਵਿ ਚ ਮੈਡੀਕਲ ਪ੍ਰੋਟੋਕੋਲ ਤਹਿਤ ਅਪਣਾਏ ਜਾਣ ਵਾਲੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਬਲਾਕ ਪਠਾਨਕੋਟ ਦੀ ਅਡਿਟ ਟੀਮ ਵਲੋਂ ਬਲਾਕ ਪਠਾਨਕੋਟ ਦੀ ਦਾਣਾ ਮੰਡੀ ਸਰਨਾ ਦਾ ਦੌਰਾ ਕੀਤਾ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਵਾਲੀ ਟੀਮ ਵਿੱਚ ਡਾ. ਮਨਦੀਪ ਕੌਰ ਖੇਤੀਬੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ ਸ਼ਾਮਿਲ ਸਨ।ਟੀਮ ਵੱਲੋਂ ਦੱਸਿਆ ਗਿਆ ਕਿ ਮੰਡੀਆਂ ਵਿੱਚ ਸਿਹਤ ਵਿਭਾਗ ਦੇ ਪ੍ਰੋਟੋਕੋਲ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
ਡਾ. ਅਮਰੀਕ ਸਿੰਘ ਨੇ ਆੜਤੀਆ ਨੂੰ ਕਿਹਾ ਕਿ ਸਵੇਰੇ ਕੰਮ ਸ਼ੁਰੂ ਕਰਨ ਪਹਿਲਾਂ ਅਤੇ ਸ਼ਾਮ ਨੂੰ ਕੰਮ ਖਤਮ ਕਰਨ ਉਪਰੰਤ ਸਮੁੱਚੀ ਮਸ਼ੀਨਰੀ ਨੂੰ ਸੋਡੀਅਮ ਹਾਈਪੋਕਲੋਰਾਈਟ ਦੇ 1 ਫੀਸਦੀ ਘੋਲ ਦਾ ਛਿੜਕਾਅ ਕਰਕੇ ਸਾਫ ਕੀਤਾ ਜਾਵੇ।ਉਨਾਂ ਕਿਹਾ ਕਿ ਮੰਡੀ ਵਿੱਚ ਮੌਜੂਦ ਹਰੇਕ ਵਿਅਕਤੀ ਦੂਜੇ ਤੋਂ 2 ਮੀਟਰ ਦੀ ਦੂਰੀ ਬਣਾ ਕੇ ਰੱਖੇ ਅਤੇ ਖਾਣਾ ਖਾਣ, ਢੋਆ ਢੁਆਈ ਆਦਿ ਸਮੇਂ ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਜਾਵੇ।ਮੰਡੀ ਵਿੱਚ ਪ੍ਰਵੇਸ਼ ਦੁਆਰ ‘ਤੇ ਹੱਥ ਸਾਫ ਕਰਨ ਅਲਕੋਹਲ ਯੁਕਤ ਸੈਨੇਟਾਈਜ਼ਰ ਦਾ ਪ੍ਰਬੰਧ ਹੋਣਾ ਬਹੁਤ ਜ਼ਰੂਰੀ ਹੈ।ਆੜਤੀ ਮੰਡੀ ਵਿੱਚ ਮੌਜੂਦ ਪਖਾਨਿਆਂ ਦੀ ਸਾਫ ਸਫਾਈ ਵੱਲ ਖਾਸ ਦੇਣ ਅਤੇ ਸਫਾਈ ਕਰਨ ਵਾਲੇ ਕਾਮਿਆਂ ਨੂੰ ਮਾਸਕ ਅਤੇ ਦਸਤਾਨੇ ਆਦਿ ਦਿੱਤੇ ਜਾਣ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media