Friday, June 19, 2026

ਭਿਆਨਕ ਸੜਕ ਹਾਦਸੇ ‘ਚ ਵਿਅਕਤੀ ਦੀ ਮੌਕੇ ਤੇ ਹੀ ਮੌਤ

PPN09101402
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ)  ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਸਾਹਮਣੇ ਹੋਏ ਇਕ ਜਬਰਦਸਤ ਸੜਕ ਹਾਦੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰ ਵੱਲੋਂ ਐਕਟਿਵਾ ਨੰਬਰ ਫਭ 02 zਢ 5865 ਤੇ ਇੱਕ ਵਿਅੱਕਤੀ ਸੜਕ ‘ਤੇੇ ਨਹਿਰ ਵੱਲ ਜਾ ਰਿਹਾ ਸੀ, ਕਿ ਉਸ ਨੂੰ ਪਿੱਛੋਂ ਆਏ ਇਕ ਤੇਜ ਰਫਤਾਰ ਟਰੱਕ  zਝ31 ਘ 6258 ਨੇ ਕੁੱਚਲ ਦਿੱਤਾ।ਜਿਸ ਕਰਕੇ ਐਕਟਿਵਾ ਸਵਾਰ ਵਿਅੱਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਜਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਵਰਪਾਲ ਜਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ਤੇ ਆ ਕੇ ਮ੍ਰਿਤਕ ਦੀ ਲਾਸ਼ ਕਬਜੇ ਵਿੱਚ ਲੈ ਲਈ ਅਤੇ ਟਰੱਕ ਡਰਾਈਵਰ ਰਣਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਹਨੂਮਾਨਗੜ ਨੂੰ ਧਾਰਾ 304/279 ਆਈ. ਪੀ. ਸੀ. ਅਧੀਨ ਗ੍ਰਿਫਤਾਰ ਕਰ ਲਿਆ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply