Wednesday, April 15, 2026

ਗੁਰੂ ਨਗਰੀ ਨੂੰ ‘ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਮਾਰਗ’ ਤੋਂ ਬਾਹਰ ਰੱਖਣਾ ਮੰਦਭਾਗਾ – ਛੀਨਾ

ਪ੍ਰਧਾਨ ਮੰਤਰੀ ਤੇ ਗਡਕਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ ) – ਸੀਨੀਅਰ ਭਾਜਪਾ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ‘ਅੰਮ੍ਰਿਤਸਰ ਦੇ ਪਵਿੱਤਰ’ ਸ਼ਹਿਰ ਨੂੰ Rajinder Mohan Chhina560000 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ‘ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਮਾਰਗ’ ਤੋਂ ਬਾਹਰ ਕੀਤੇ ਜਾਣ ’ਤੇ ਚਿੰਤਾ ਜ਼ਾਹਿਰ ਕੀਤੀ।
ਇਸ ਨੂੰ ਮੰਦਭਾਗਾ ਕਰਾਰ ਦਿੰਦਿਆਂ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨਾਲ ਹਾਲ ਹੀ ’ਚ ਹੋਈ ਮੁਲਾਕਾਤ ’ਤੇ ਸ਼ੰਕਾ ਦਾ ਪ੍ਰਗਟ ਕੀਤੀ ਹੈ।
                ਜਾਰੀ ਆਪਣੇ ਪ੍ਰੈਸ ਬਿਆਨ ’ਚ ਛੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗਾਂ ਦੇ ਮੰਤਰੀ ਨਿਤਿਨ ਗਡਕਰੀ ਅਤੇ ਐਨ.ਐਚ.ਏ ਆਈ ਦੇ ਚੇਅਰਮੈਨ ਨੂੰ ਚਿੱਠੀ ਲਿਖਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸੂਬਾ ਸਰਕਾਰ ਉਕਤ ਅਹਿਮ ਸੜਕ ਯੋਜਨਾ ਤੋਂ ਅੰਮ੍ਰਿਤਸਰ ਨੂੰ ਬਾਹਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਮਹੱਤਤਾ ਨੂੰ ਕੇਂਦਰੀ ਸੰਸਥਾ ਦੇ ਮੁੱਖੀ ਪਾਸ ਪ੍ਰਮੁੱਖ ਰੂਪ ’ਚ ਪੇਸ਼ ਕਰਨ ’ਚ ਅਸਫ਼ਲ ਰਹੀ ਹੈ।ਛੀਨਾ ਨੇ ਆਪਣੀ ਇੱਛਾ ਜਾਹਿਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸਿੱਖਾਂ ਅਤੇ ਵਿਸ਼ਵ ਪੱਧਰੀ ਸ਼ਰਧਾਲੂਆਂ ਦਾ ਮੱਕਾ ਗੁਰੂ ਨਗਰੀ ਅੰਮ੍ਰਿਤਸਰ ਨੂੰ ਸੜਕ ਦੇ ਇਸ ਪ੍ਰੋਜੈਕਟ ’ਚ ਸ਼ਾਮਿਲ ਕਰਨ ’ਚ ਦਖਲ ਦੇਣ।
                    ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਖ਼ੇਤਰ ਦੇਸ਼ ਦੀ ਆਰਥਿਕਤਾ ਅਤੇ ਵਪਾਰ ਲਈ ਬਹੁਤ ਮਹੱਤਵਪੂਰਨ ਹੈ, ਇਸ ਤੋਂ ਇਲਾਵਾ ਸਰਬੋਤਮ ਤੀਰਥ ਯਾਤਰੀਆਂ ਦਾ ਕੇਂਦਰ ਵੀ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਅਸਲ ਯੋਜਨਾ ਦਾ ਹਿੱਸਾ ਸੀ।ਪਰ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਦੇ ਚੇਅਰਮੈਨ ਡਾ. ਸੰਧੂ ਦੀ ਮੁੱਖ ਮੰਤਰੀ ਨਾਲ ਹੋਈਆਂ ਮੁਲਾਕਾਤਾਂ ਤੋਂ ਬਾਅਦ ਇਸ ’ਚ ਬਦਲਾਅ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਉਹ ਨਹੀਂ ਜਾਣਦੇ ਕਿ ਮੀਟਿੰਗ ’ਚ ਕੀ ਵਾਪਰਿਆ, ਪਰ ਸੂਬਾ ਸਰਕਾਰ ਅੰਮ੍ਰਿਤਸਰ ਖੇਤਰ ਦੇ ਹਿੱਤਾਂ ਦੇ ਵਿਰੁੱਧ ਕਾਰਵਾਈ ਕਰ ਰਹੀ ਪ੍ਰਤੀਤ ਹੁੰਦੀ ਨਜ਼ਰ ਆ ਰਹੀ ਹੈ।ਛੀਨਾ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਇਸ ਖੇਤਰ ’ਚ ਵੱਡੇ ਪੱਧਰ ’ਤੇ ਨਾਰਾਜ਼ਗੀ ਹੈ ਅਤੇ ਸਮੂਹ ਪੰਜਾਬ ਅੰਮਿ੍ਰਤਸਰ ਸਰਹੱਦੀ ਖੇਤਰ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਪ੍ਰਤੀ ਚਿੰਤਤ ਹੈ।
                  ਉਨ੍ਹਾਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਪ੍ਰੋਜੈਕਟ ਸਬੰਧੀ ਦਖਲ ਦੇਣ ਅਤੇ ਯਕੀਨੀ ਬਣਾਉਣ ਕਿ ‘ਪਵਿੱਤਰ ਸ਼ਹਿਰ’ ਅੰਮ੍ਰਿਤਸਰ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਹਿੱਸਾ ਬਣੇ।ਜਿਸ ਨਾਲ ਇਕ ਪਾਸੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੌਮੀ ਰਾਜਧਾਨੀ ਦਿੱਲੀ ਸ਼ਹਿਰ ਅਤੇ ਦੂਜੇ ਪਾਸੇ ਮਾਤਾ ਵੈਸ਼ਨੋ ਦੇਵੀ ਪਵਿੱਤਰ ਅਸਥਾਨ ਵੀ ਨਾਲ ਜੁੜ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਖੇਤਰ ’ਚ ਸ਼ਰਧਾਲੂਆਂ ਦੀ ਆਵਾਜਾਈ ਅਤੇ ਆਰਥਿਕ ਗਤੀਵਿਧੀਆਂ ਦੀ ਲੋੜ ਹੈ, ਖਾਸ ਕਰਕੇ ਧਾਰਮਿਕ ਸੈਰ-ਸਪਾਟਾ ਨੂੰ ਹੋਰ ਅਗਾਂਹ ਵਧਾਉਣ ਦੀ ਜ਼ਰੂਰਤ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …