Thursday, July 9, 2026

ਵਾਈਸ ਚੇਅਰਮੈਨ ਧੂਰਾ ਨੇ ਅਨਾਜ ਮੰਡੀ ਧੂਰੀ ਵਿਖੇ ਕਣਕ ਦੀਆਂ ਬੋਰੀਆਂ ਦੇ ਤੋਲ ਕੀਤੇ ਚੈਕ

ਧੂਰੀ, 29 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਾਂਗਰਸ ਦੇ ਸੂਬਾ ਸਕੱਤਰ ਅਤੇ ਮਾਰਕਿਟ ਕਮੇਟੀ ਧੂਰੀ ਦੇ ਵਾਈਸ ਚੇਅਰਮੈਨ ਸਰਪੰਚ ਗੁਰਪਿਆਰ ਸਿੰਘ PPNJ2904202004

ਧੂਰਾ ਵਲੋਂ ਅੱਜ ਅਨਾਜ ਮੰਡੀ ਧੂਰੀ ਵਿਖੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ-ਵੱਖ ਆੜਤੀਆਂ ਦੀਆਂ ਕਣਕ ਦੀਆਂ ਬੋਰੀਆਂ ਦੇ ਤੋਲ ਚੈਕ ਕੀਤੇ ਗਏ।
               ਧੂਰਾ ਨੇ ਦੱਸਿਆ ਕਿ ਪ੍ਰੇਮ ਬਾਂਸਲ ਕਮੀਸ਼ਨ ਏਜੰਸੀ ਸਮੇਤ ਹੋਰ ਆੜਤੀਆਂ ਦੀਆਂ ਦੁਕਾਨਾਂ ‘ਤੇ ਚੈਕਿੰਗ ਦੌਰਾਨ ਕਣਕ ਦੀ ਬੋਰੀਆਂ ਦਾ ਵਜ਼ਨ ਸਹੀ ਪਾਇਆ ਗਿਆ ਹੈ।ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਕਣਕ ਦੇ ਖਰੀਦ ਪ੍ਰਬੰਧ ਪੂਰੀ ਤਰਾਂ੍ਹ ਦਰੁੱਸਤ ਹਨ ਅਤੇ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕਰਫਿਊ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਨਾਉਂਦੇ ਹੋਏ ਸਮਾਜਿਕ ਦੂਰੀ ਦਾ ਪੂਰਾ-ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਸੀਜ਼ਨ ਦੌਰਾਨ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਆੜਤੀਆ ਪ੍ਰੇਮ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਖਰੀਦ ਏਜੰਸੀਆਂ ਤੇ ਮਾਰਕਿਟ ਕਮੇਟੀ ਵੱਲੋਂ ਆੜਤੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
              ਇਸ ਮੌਕੇ ਮਾਰਕਿਟ ਕਮੇਟੀ ਦੇ ਸੈਕਟਰੀ ਸੁਰਿੰਦਰ ਬਖਸ਼ੀ, ਮੰਡੀ ਸੁਪਰਵਾਈਜ਼ਰ ਜਸਵੰਤ ਸਿੰਘ ਢੱਟ, ਮਨਜਿੰਦਰ ਸਿੰਘ, ਜਤਿੰਦਰ ਕਾਲਾ ਅਤੇ ਰਾਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …