ਧੂਰੀ, 29 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦੇ ਦੌਰੇ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲਾ੍ਹ ਪ੍ਰਧਾਨ
ਰਾਜਵੰਤ ਸਿੰਘ ਘੁੱਲੀ ਅਤੇ ਆਪ ਆਗੂ ਤੇ ਸਮਾਜਸੇਵੀ ਡਾ. ਅਨਵਰ ਭਸੌੜ ਨੇ ਅਨਾਜ ਮੰਡੀ ਧੂਰੀ ਦਾ ਦੌਰਾ ਕੀਤਾ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਜਿਸ ਕਾਰਨ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰੰਤੂ ਸਰਕਾਰ ਕਾਗਜ਼ਾਂ ਵਿੱਚ ਹੀ ਫੋਕੇ ਦਾਅਵੇ ਕਰਕੇ ਅਨਾਜ ਮੰਡੀਆਂ ਵਿੱਚ ਪ੍ਰਬੰਧ ਪੂਰੇ ਹੋਣ ਦਾ ਹਵਾਲਾ ਦੇ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਪਾਸਾਂ ‘ਤੇ ਆਪਣੀ ਕਣਕ ਮੰਡੀ ਵਿੱਚ ਲਿਆਉਣ ਵਾਲੇ ਕਿਸਾਨਾਂ ਦੀ ਜਿਣਸ ਦੀ ਬੋਲੀ ਨਹੀਂ ਹੋ ਰਹੀ ਅਤੇ ਮੰਡੀਆਂ ਵਿੱਚ ਬਾਰਦਾਨਾ ਵੀ ਪੂਰਾ ਨਹੀਂ ਹੈ।ਜਿਸ ਕਾਰਨ ਮੰਡੀ ਵਿੱਚ ਕਿਸਾਨਾਂ ਨੂੰ ਖੱਜਲ-ਖੁਆਰ ਹੋਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਇਸ ਮੌਕੇ ਆਪ ਆਗੂ ਅਮਰਦੀਪ ਸਿੰਘ ਧਾਂਦਰਾ, ਪ੍ਰੀਤ ਧੂਰੀ ਸਮੇਤ ਹੋਰ ਕਿਸਾਨ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media