ਧੂਰੀ, 29 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਅੱਜ ਧੂਰੀ ਦੇ ਰਾਮ ਬਾਗ ਵਿਖੇ 2 ਵਿਅਕਤੀਆਂ ਦੀ ਮੌਤ ਦੇ ਅੰਤਿਮ ਸਸਕਾਰ ਵਿੱਚ ਇੱਕ ਵਿਸ਼ੇਸ਼ ਬਰਾਦਰੀ ਦੇ
ਲਗਭਗ 82 ਵਿਅਕਤੀਆਂ ਨੂੰ ਪੁਲਿਸ ਨੇ ਸ਼ਮਸ਼ਾਨ ਘਾਟ ਵਿੱਚੋਂ ਹੀ ਗ੍ਰਿਫਤਾਰ ਕਰਦਿਆਂ ਉਹਨਾਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਯ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੁਲਿਸ ਨੇ ਪਹਿਲਾਂ ਹੀ ਅੰਤਿਮ ਸਸਕਾਰ ਮੌਕੇ ਇੱਕਠ ਨਾ ਕਰਨ ਦੀ ਅਪੀਲ ਕੀਤੀ ਸੀ।ਪਰ ਫਿਰ ਵੀ ਇਹਨਾਂ ਨੇ ਭਾਰੀ ਇਕੱਠ ਕਕਰੇ ਕਰਫਿਊ ਨਿਯਮਾਂ ਦਾ ਉਲੰਘਣਾ ਕੀਤਾ।ਇਸ ਦਾ ਪਤਾ ਲੱਗਣ ‘ਤੇ ਪੁਲਿਸ ਨੇ ਇਹਨਾਂ ਨੂੰ ਵਾਹਨਾਂ ਸਮੇਤ ਗ੍ਰਿਫਤਾਰ ਕਰਕੇ ਖਾਲਸਾ ਸਕੂਲ ਧੂਰੀ ਦੀ ਖੁੱਲੀ ਜੇਲ਼੍ਹ ਵਿੱਚ ਬੰਦ ਕਰ ਦਿੱਤਾ।
ਦੱਸਣਯੋਗ ਹੈ ਕਿ ਧੂਰੀ ਦੇ ਰਹਿਣ ਵਾਲੇ ਕਰਮਾ ਪੁੱਤਰ ਬਾਵਾ ਤੇ ਇੱਕ ਔਰਤ ਸ਼ੀਲੂ ਪਤਨੀ ਗੁਰਮੇਲ ਸਿੰਘ ਦੀ ਮੌਤ ਹੋਣ ਕਰਕੇ ਇਹਨਾਂ ਦੇ ਅੰਤਿਮ ਸਸਕਾਰ ‘ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਇਹਨਾਂ ਮ੍ਰਿਤਕਾਂ ਦੇ ਰਿਸ਼ਤੇਦਾਰ ਰਾਮ ਬਾਗ ਧੂਰੀ ਸ਼ਮਸ਼ਾਨ ਘਾਟ ਵਿਖੇ ਪਹੁੰਚੇ ਹੋਏ ਸਨ।ਥਾਣਾ ਸਿਟੀ ਧੂਰੀ ਪੁਲਿਸ ਦੀਆਂ ਟੁਕੜੀਆਂ ਨੂੰ ਜਦੋਂ ਇਸ ਗੱਲ ਦੀ ਭਿਣਕ ਪਈ ਤਾਂ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਂਦਿਆਂ ਪੁਲਿਸ ਨੇ ਇਹਨਾਂ ਵਿਅਕਤੀਆਂ ਖਿਲਾਫ ਥਾਣਾ ਸਿਟੀ ਧੂਰੀ ਵਿਖੇ ਮੁਕੱਦਮਾ ਦਰਜ਼ ਕਰ ਲਿਆ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media