ਪਠਾਨਕੋਟ 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲਾ ਹਰੇਕ ਵਿਅਕਤੀ ਮਾਸਕ ਪਾਏਗਾ, ਹੱਥਾਂ ਨੂੰ ਵਾਰ ਵਾਰ
ਧੋਏਗਾ ਅਤੇ ਸੋਸਲ ਡਿਸਟੈਂਸ ਬਣਾ ਕੇ ਰੱਖੇਗਾ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਦਾਨਾ ਮੰਡੀਆਂ ਵਿੱਚ 12072 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 10544 ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕਿ੍ਰਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ।
ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕਟ ਦੀਆਂ ਮੰਡੀਆਂ ਵਿਚ 12072 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 10544 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਪਨਗ੍ਰੇਨ ਵਲੋਂ 3876 ਮੀਟ੍ਰਿਕ ਟਨ, ਮਾਰਕਫੈਡ ਵਲੋਂ 1080 ਮੀਟ੍ਰਿਕ ਟਨ, ਪਨਸਪ ਵਲੋਂ 1061 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 1035 ਮੀਟ੍ਰਿਕ ਟਨ, ਐਫ.ਸੀ.ਆਈ ਵਲੋਂ 3492 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਪੁੱਜਦੀ ਕਣਕ ਦੀ ਤੁਰੰਤ ਖਰੀਦ ਕਰਕੇ ਚੁੱਕਾਈ ਵੀ ਨਾਲੋ-ਨਾਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਖ਼ਰੀਦ ਕੇਂਦਰਾਂ ਵਿੱਚ ਕੋਈ ਵੀ ਦਿੱਕਤ ਪੇਸ਼ ਨਾ ਆਵੇ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media