Sunday, August 16, 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ ਮਹਿਕਾਂ ਬਿਖੇਰ ਰਹੇ ਹਨ ਰੰਗ ਬਰੰਗੇ ਫੁੱਲ

ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਅੰਦਰ ਲਗਾਏ ਰੀਠੇ ਦੇ ਬੂਟੇ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕਾ ਬਾਗ ਅੰਦਰ ਜਿਥੇ ਵੱਖ-ਵੱਖ ਤਰ੍ਹਾਂ ਦੇ ਫੁੱਲ PPNJ2904202011ਮਹਿਕਾਂ ਬਿਖੇਰ ਰਹੇ ਹਨ, ਉਥੇ ਹੀ ਅਨੇਕਾਂ ਪ੍ਰਕਾਰ ਦੇ ਬੂਟੇ ਵੀ ਜੋਬਨ ’ਤੇ ਹਨ।ਸੋਮਵਾਰ ਨੂੰ ਬਾਗ ਵਿਚ ਰੀਠੇ ਦੇ ਕੁੱਝ ਬੂਟੇ ਲਗਾਏ ਗਏ।ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਰਕ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਵਿਚਕਾਰ ਤਿਆਰ ਕੀਤਾ ਗਿਆ ਹੈ।ਇਸ ਨੂੰ ਤਿਆਰ ਕਰਨ ਅਤੇ ਰੱਖ-ਰਖਾਅ ਦੀ ਸੇਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ ਸੰਪਰਦਾ ਨੂੰ ਦਿੱਤੀ ਗਈ ਹੈ।ਬੀਤੇ ਕੁੱਝ ਹਫ਼ਤੇ ਪਹਿਲਾਂ ਇਸ ਪਾਰਕ ਵਿਚ ਵਿਸ਼ੇਸ਼ ਕਿਆਰੀਆਂ ਬਣਾ ਕੇ ਸੈਂਕੜੇ ਕਿਸਮ ਦੇ ਫੁੱਲ ਲਗਾਏ ਗਏ ਸਨ, ਜਿਨ੍ਹਾਂ ’ਤੇ ਹੁਣ ਰੁੱਤ ਅਨੁਸਾਰ ਖੇੜਾ ਨਜ਼ਰ ਆ ਰਿਹਾ ਹੈ।ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਦੇ ਸਹਿਯੋਗ ਨਾਲ ਪਾਰਕ ਵਿਚ ਰੀਠੇ ਦੇ ਕੁੱਝ ਬੂਟੇ ਲਗਾਏ ਗਏ।
          ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪ੍ਰਧਾਨ ਲੌਂਗੋਵਾਲ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਵਾਤਾਵਰਨ ਦੀ ਸਾਂਭ-ਸੰਭਾਲ ਤੇ ਸ਼ੁੱਧਤਾ ਲਈ ਲਗਾਤਾਰ ਯਤਨਸ਼ੀਲ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਪਾਰਕ ਬਣਾਉਣ ਦਾ ਮੰਤਵ ਸੰਗਤਾਂ ਨੂੰ ਪ੍ਰੇਰਣਾ ਦੇਣਾ ਹੈ।ਉਨ੍ਹਾਂ ਸੰਗਤ ਨੂੰ ਸੁਨੇਹਾ ਦਿੱਤਾ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ, ਤਾਂ ਜੋ ਕੁਦਰਤੀ ਵਾਤਾਵਰਨ ਬਰਕਰਾਰ ਰਹੇ।
            ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਪਡੈਂਟ ਮਲਕੀਤ ਸਿੰਘ ਬਹਿੜਵਾਲ, ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਅਮਰਜੀਤ ਸਿੰਘ ਸ਼ਬਦ ਚੌਂਕੀ ਵਾਲੇ, ਸੁਖਬੀਰ ਸਿੰਘ ਗਵਾਲੀਅਰ, ਨਵਦੀਪ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …