Monday, March 16, 2026

ਜਵਾਹਰਪੁਰ ਤੋਂ ਦੋ ਨਵੇਂ ਮਾਮਲੇ ਆਏ ਸਾਹਮਣੇ – ਜਿਲ੍ਹੇ ਦੇ ਤਿੰਨ ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ

ਐਸ.ਏ.ਐਸ ਨਗਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਵਾਹਰਪੁਰ ਤੋਂ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ ਕਿ ਜਿਲ੍ਹੇ ਦੇ ਤਿੰਨ ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ Corona Virusਸਫਲਤਾਪੂਰਵਕ ਹਰਾ ਦਿੱਤਾ ਹੈ।ਡਿਪਟੀ ਕਮਿਸ਼ਨਰ ਐਸ.ਏ.ਐੱਸ. ਸ੍ਰੀ ਗਰੀਸ਼ ਦਿਆਲਨ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਜ਼ੇਟਿਵ ਮਾਮਲਿਆਂ ਵਿੱਚ 47 ਸਾਲਾ ਅਤੇ 60 ਸਾਲਾ ਵਿਅਕਤੀ ਸ਼਼ਾਮਲ ਹਨ ਜੋ ਪਹਿਲਾਂ ਤੋਂ ਹੀ ਕੋਵੀਡ ਪਾਜ਼ੇਟਿਵ ਮਰੀਜ਼ ਦੇ ਨਜ਼ਦੀਕੀ ਸੰਪਰਕ ਹਨ। ਇਸੇ ਦੌਰਾਨ, ਜਿਲ੍ਹੇ ਵਿਚ ਕੋਰੋਨਾ ਵਾਇਰਸ ਦੇ 3 ਹੋਰ ਮਰੀਜ਼ ਠੀਕ ਹੋ ਗਏ ਅਤੇ ਉਹਨਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
          ਕੋਰੋਨਾ ਨੂੰ ਹਰਾਉਣ ਵਾਲਿਆਂ ਵਿਚ ਦੋ ਪੁਰਸ਼ ਅਤੇ ਇੱਕ ਮਹਿਲਾ ਸ਼ਾਮਲ ਹੈ। ਇੰਨ ਵਿਚੋਂ ਇਕ ਪਿੰਡ ਜਵਾਹਰਪੁਰ ਦਾ ਪਹਿਲਾ ਮਾਮਲਾ ਸੀ ਅਤੇ ਦੂਜਾ ਵਿਅਕਤੀ ਮੁਹਾਲੀ ਦੇ ਸੈਕਟਰ-68 ਦਾ ਵਸਨੀਕ ਹੈ ਜਦਕਿ ਤੀਜਾ ਮਾਮਲਾ ਪਿੰਡ ਜਵਾਹਰਪੁਰ ਦੀ ਇਕ ਮਹਿਲਾ ਹੈ।
               28 ਅਪ੍ਰੈਲ ਤੱਕ ਜਿਲ੍ਹੇ ਵਿੱਚ ਕੋਵਿਡ-19 ਦੇ 65 ਪਾਜ਼ੇਟਿਵ ਮਾਮਲੇ ਹਨ ਅਤੇ ਠੀਕ ਹੋਏ ਮਾਮਲਿਆਂ ਦੀ ਗਿਣਤੀ 30 ਹੋ ਗਈ ਹੈ।ਕੁੱਲ 1292 ਨਮੂਨੇ ਲਏ ਗਏ ਹਨ ਅਤੇ ਇਨ੍ਹਾਂ ਵਿਚੋਂ 1220 ਨੈਗਟਿਵ ਪਾਏ ਗਏ ਹਨ ਜਦੋਂ ਕਿ 8 ਨਮੂਨਿਆਂ ਦੇ ਨਤੀਜਿਆਂ ਦੀ ਉਡੀਕ ਹੈ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …