ਗੁਰਦਾਸਪੁਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ
1094 ਸ਼ੱਕੀ ਮਰੀਜਾਂ ਵਿਚੋਂ 769 ਮਰੀਜਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 324 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।ਇਕ ਮਰੀਜ਼ ਵਾਸੀ ਭੈਣੀ ਪਸਵਾਲ ਦਾ ਦਿਹਾਂਤ ਹੋ ਚੁੱਕਾ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਸੀ।
ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜ਼ਿਲੇ ਅੰਦਰ ਕਰਫਿਊ ਲਗਾਇਆ ਹੈ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼/ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media