ਫਿਰੋਜਪੁਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਿਰੋਜ਼ਪੁਰ ਜ਼ਿਲ੍ਹੇ ਵਿਚ ਆਏ ਪਹਿਲੇ ਕੋਰੋਨਾ ਪੋਜ਼ਿਟਿਵ ਮਰੀਜ਼ ਕਾਂਸਟੇਬਲ ਪਰਮਜੋਤ ਦੀ ਰਿਪੋਰਟ ਨੈਗੇਟਿਵ
ਆਉਣ ਤੋਂ ਬਾਅਦ ਬੁੱਧਵਾਰ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਕੇ ਘਰ ਭੇਜਿਆ ਗਿਆ ਹੈ।ਹਸਪਤਾਲ ਤੋਂ ਬਾਹਰ ਨਿਕਲਣ ਤੇ ਕਾਂਸਟੇਬਲ ਪਰਮਜੋਤ ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਹੋਰ ਅਫ਼ਸਰਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਸ ਨੂੰ ਤੰਦਰੁਸਤ ਹੋਣ ਤੇ ਵਧਾਈ ਵੀ ਦਿੱਤੀ ਤੇ ਉਸ ਨੂੰ ਹਸਪਤਾਲ ਦੀ ਡਿਸਚਾਰਜ ਸਲਿਪ ਵੀ ਦਿਤੀ।
ਡਿਪਟੀ ਕਮਿਸ਼ਨਰ ਨੇ ਪਰਮਜੋਤ ਅਤੇ ਸਮੂਹ ਡਾਕਟਰੀ ਟੀਮ ਨੂੰ ਵਧਾਈ ਦਿੰਦੇ ਕਿਹਾ ਕਿ ਇਹ ਡਾਕਟਰਾਂ ਦੀ ਮਿਹਨਤ ਅਤੇ ਪਰਮਜੋਤ ਦੇ ਹੌਸਲੇ ਸਦਕਾ ਹੀ ਉਸ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਅੱਜ ਤੰਦਰੁਸਤ ਹੋਣ ਤੋਂ ਬਾਅਦ ਉਸ ਨੂੰ ਵਾਪਸ ਉਸ ਦੇ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਮਜੋਤ ਦਾ 27 ਅਪ੍ਰੈਲ ਨੂੰ ਪਹਿਲਾ ਸੈਂਪਲ ਲਿਆ ਗਿਆ ਸੀ ਅਤੇ ਦੂਜਾ ਸੈਂਪਲ 28 ਅਪ੍ਰੈਲ ਨੂੰ ਲੈ ਕੇ ਫ਼ਰੀਦਕੋਟ ਮੈਡੀਕਲ ਕਾਲਜ ਜਾਂਚ ਲਈ ਭੇਜਿਆ ਗਿਆ ਸੀ ਅਤੇ ਦੋਵਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗੱਲ ਦੀ ਸਾਨੂੰ ਸਾਰਿਆਂ ਨੂੰ ਖ਼ੁਸ਼ੀ ਹੈ ਕਿ ਹੁਣ ਫਿਰੋਜ਼ਪੁਰ ਜ਼ਿਲ੍ਹੇ ਵਿਚ ਕੋਈ ਵੀ ਕੋਰੋਨਾ ਪੋਜ਼ਿਟਿਵ ਮਰੀਜ਼ ਨਹੀਂ ਹੈ ਅਤੇ ਅਸੀਂ ਫਿਰ ਕੋਰੋਨਾ ਮੁਕਤ ਜ਼ਿਲ੍ਹਿਆਂ ਵਿਚ ਸ਼ਾਮਲ ਹਾਂ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media