Wednesday, September 2, 2026

ਕਣਕ ਦੀ ਖਰੀਦ ਸਮੇਂ ਜਾਨ ਤੇ ਮਾਲ ਦਾ ਬਚਾਅ ਸਰਕਾਰ ਦੀ ਪਹਿਲੀ ਤਰਜ਼ੀਹ – ਵਰੁਣ ਰੂਜ਼ਮ

ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ‘ਚ ਪੁੱਜੇ ਮਾਰਕਫੈਡ ਦੇ ਐਮ.ਡੀ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ ਮੰਡੀਆਂ ਦਾ ਦੌਰਾ ਕਰਕੇ ਖਰੀਦ PPNJ3004202003ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਅਧਿਕਾਰਤ ਕੀਤੇ ਗਏ ਸੀਨੀਅਰ ਅਧਿਕਾਰੀ ਵਜੋਂ ਵਰੁਣ ਰੂਜ਼ਮ ਐਮ.ਡੀ ਮਾਰਕਫੈਡ ਅਤੇ ਸੈਰ ਸਪਾਟਾ ਵਿਭਾਗ ਦੇ ਸੈਕਟਰੀ ਹੁਸਨ ਲਾਲ ਨੇ ਅੱਜ ਅੰਮ੍ਰਿਤਸਰ ਜ਼ਿਲੇ ਦੀਆਂ ਮੰਡੀਆਂ ਭਗਤਾਂਵਾਲਾ, ਜੰਡਿਆਲਾ ਗੁਰੂ, ਰਈਆ ਆਦਿ ਦਾ ਦੌਰਾ ਕੀਤਾ।ਉਨਾਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਣਕ ਲਿਆਉਣ ਲਈ ਦਿੱਤੇ ਜਾਂਦੇ ਪਾਸ ਦੇ ਅਮਲੀਕਰਨ, ਸਬੰਧਤ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਤੋਂ ਇਲਾਵਾ ਕਣਕ ਦੀ ਗੁਣਵਤਾ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਹੁਣ ਤੱਕ ਚੱਲ ਰਹੇ ਕੰਮ ਦਾ ਵਿਸਥਾਰ ਤੇ ਇਸ ਨੂੰ ਕਿਵੇਂ ਲਾਗੂ ਕੀਤਾ ਜਾ ਰਿਹਾ ਹੈ, ਬਾਬਤ ਮੰਡੀ ਵਿਚ ਪਹੁੰਚ ਕੇ ਵੇਖਿਆ।
                ਉਨਾਂ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਖਰੀਦ ਦੇ ਕੰਮ ਵਿਚ ਲੱਗੇ ਸਾਰੀਆਂ ਏਜੰਸੀਆਂ ਦੇ ਜ਼ਿਲਾ ਮੁਖੀਆਂ ਨਾਲ ਗੱਲਬਾਤ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਵਲੋਂ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਮੰਡੀ ਵਿਚ ਲਾਗੂ ਕਰਨ ਲਈ ਜੋ ਵੀ ਸਾਵਧਾਨੀਆਂ ਦਿੱਤੀਆਂ ਗਈਆਂ ਹਨ, ਉਨਾਂ ਨੂੰ ਲਾਗੂ/ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਮੰਡੀਆਂ ਵਿਚ ਆਉਂਦੇ ਕਿਸਾਨਾਂ, ਕੰਮ ਕਰਦੇ ਮਜ਼ਦੂਰਾਂ, ਆੜਤੀਆਂ ਅਤੇ ਸਰਕਾਰੀ ਅਧਿਕਾਰੀਆਂ ਦੀ ਜਾਨ ਸਾਡੀ ਪਹਿਲੀ ਤਰਜੀਹ ਹੈ।ਉਨਾਂ ਕਿਹਾ ਕਿ ਸਰਕਾਰ ਕਿਸਾਨ ਦਾ ਇਕ-ਇਕ ਦਾਣਾ ਖਰੀਦੇਗੀ, ਪਰ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਮੰਡੀ ਵਿਚੋਂ ਵਾਇਰਸ ਦਾ ਸ਼ਿਕਾਰ ਨਾ ਹੋਵੇ।
               ਹੁਣ ਤੱਕ ਮੰਡੀਆਂ ਵਿੱਚ ਪਹੁੰਚੀ/ਖਰੀਦੀ ਕਣਕ ਦਾ ਵਿਸਥਾਰ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਅਜੇ ਸਾਡੇ ਕੋਲ 25 ਪ੍ਰਤੀਸ਼ਤ ਕਣਕ ਹੀ ਪੁੱਜੀ ਹੈ।ਜ਼ਿਲੇ ਦੀਆਂ ਮੰਡੀਆਂ ਵਿਚ ਆਈ 144704 ਮੀਟ੍ਰਿਕ ਟਨ ਕਣਕ ਵਿਚੋਂ 143262 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਾ ਚੁੱਕੀ ਹੈ, ਜਿਸ ਵਿਚੋਂ ਜ਼ਿਆਦਾਤਰ ਸਰਕਾਰੀ ਏਜੰਸੀਆਂ ਵਲੋਂ ਹੀ ਕੀਤੀ ਗਈ ਹੈ।ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਪਨਗ੍ਰੇਨ ਵਲੋਂ 36310 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 32997 ਮੀਟ੍ਰਿਕ ਟਨ, ਪਨਸਪ ਵਲੋਂ 26024 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 27702 ਮੀਟ੍ਰਿਕ ਟਨ ਅਤੇ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ ਵਲੋਂ 20229 ਮੀਟ੍ਰਿਕ ਟਨ ਕਣਕ ਖ਼ਰੀਦੀ ਕੀਤੀ ਜਾ ਚੁੱਕੀ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ 1341 ਮੀਟਰਕ ਟਨ ਕਣਕ ਖਰੀਦੀ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਕਣਕ ਵਿਚੋਂ ਕਰੀਬ 86 ਪ੍ਰਤੀਸ਼ਤ ਦੀ ਲਿਫਟਿੰਗ ਵੀ ਹੋ ਚੁੱਕੀ ਹੈ।
              ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ, ਜਿਲਾ ਖੁਰਾਕ ਸਪਲਾਈ ਕੰਟਰੋਲਰ ਲਖਵਿੰਦਰ ਸਿੰਘ, ਜਿਲਾ ਮੈਨੇਜਰ ਮਾਰਕਫੈਡ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ …