ਕਪੂਰਥਲਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਣਕ ਦੀ ਤੇਜ਼ੀ ਨਾਲ ਹੋ ਰਹੀ ਆਮਦ ਦੇ ਮੱਦੇਨਜ਼ਰ ਲਿਫਟਿੰਗ ਅਤੇ ਅਦਾਇਗੀ ਵੀ ਨਾਲੋ-ਨਾਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਉਨ੍ਹਾਂ ਖ਼ਰੀਦ ਕੇਂਦਰਾਂ ਵਿੱਚ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਸੁਰੱਖਿਆ ਉਪਾਵਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ 195385 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 18561 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ, ਜਿਨ੍ਹਾਂ ਵਿਚ ਪਨਗ੍ਰੇਨ ਵੱਲੋਂ 5113 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 5310 ਮੀਟ੍ਰਿਕ ਟਨ, ਪਨਸਪ ਵੱਲੋਂ 2555 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1479 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 4104 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਇਸ ਤਰ੍ਹਾਂ ਹੁਣ ਤੱਕ ਪਨਗ੍ਰੇਨ ਵੱਲੋਂ 53680 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 50585 ਮੀਟ੍ਰਿਕ ਟਨ, ਪਨਸਪ ਵੱਲੋਂ 39086 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾੳੂਸ ਕਾਰਪੋਰੇਸ਼ਨ ਵੱਲੋਂ 28867 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 23167 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ, ਡੀ.ਐਸ.ਪੀ ਮੁਖਤਿਆਰ ਰਾਏ, ਡੀ.ਐਫ.ਐਸ.ਸੀ ਸਰਤਾਜ ਸਿੰਘ ਚੀਮਾ, ਡਿਪਟੀ ਡੀ.ਐਮ.ਓ ਰੁਪਿੰਦਰ ਮਿਨਹਾਸ, ਡਿਪਟੀ ਡਾਇਰੈਕਟਰ ਬਾਗਬਾਨੀ ਨਰਿੰਦਰ ਸਿੰਘ ਮੱਲ੍ਹੀ, ਖੇਤੀਬਾੜੀ ਅਫ਼ਸਰ ਕਪੂਰਥਲਾ ਅਸ਼ਵਨੀ ਕੁਮਾਰ ਅਤੇ ਜੀ.ਓ.ਜੀ ਹੈਡ ਕਰਨਲ ਕੁਲਜਿੰਦਰ ਸਿੰਘ ਤੋਂ ਇਲਾਵਾ ਸਮੂਹ ਮਾਰਕੀਟ ਕਮੇਟੀਆਂ ਦੇ ਸਕੱਤਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …