ਕਪੂਰਥਲਾ, 30 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲ ਰਹੇ ਕਹਿਰ ਦੇ ਮੱਦੇਨਜ਼ਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਵੱਲੋਂ ਫ਼ਸਲ ਨੂੰ ਮੰਡੀਆਂ ਵਿਚ ਲਿਜਾਣ ਅਤੇ ਖ਼ਰੀਦ ਕੇਂਦਰਾਂ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਸਿੱਧਵਾਂ ਦੋਨਾ, ਡੱਲਾ, ਕਬੀਰਪੁਰ ਆਦਿ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਕੀਤਾ।ਉਨ੍ਹਾਂ ਖ਼ਰੀਦ ਕੇਂਦਰਾਂ ਵਿਚ ਮੰਡੀ ਅਧਿਕਾਰੀਆਂ, ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਵੱਲੋਂ ਸਰਕਾਰ ਵੱਲੋਂ ਕੀਤੇ ਗਏ ਖ਼ਰੀਦ ਪ੍ਰਬੰਧਾਂ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਉਹ ਉਸੇ ਦਿਨ ਕਣਕ ਵੇਚ ਕੇ ਵਾਪਸ ਜਾ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਬਾਰਦਾਨੇ ਆਦਿ ਦੀ ਕੋਈ ਕਮੀ ਨਹੀਂ ਹੈ ਅਤੇ ਲਿਫਟਿੰਗ ਦਾ ਕੰਮ ਵੀ ਨਾਲੋ-ਨਾਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ, ਕਾਮਿਆਂ ਅਤੇ ਹੋਰਨਾ ਕਰਮਚਾਰੀਆਂ ਵੱਲੋਂ ਸਮਾਜਿਕ ਦੂਰੀ, ਮੂੰਹ ਢੱਕ ਕੇ ਰੱਖਣ ਅਤੇ ਸਾਫ਼-ਸਫ਼ਾਈ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ, ਬੀ.ਡੀ.ਪੀ.ਓ ਸੁਲਤਾਨਪੁਰ ਲੋਧੀ ਗੁਰਪ੍ਰਤਾਪ ਸਿੰਘ ਗਿੱਲ, ਵਾਈ.ਪੀ ਗੁਰਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …