ਖੰਨਾ/ਲੁਧਿਆਣਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਤੋਂ ਵਾਪਸ ਮੁੜੇ ਸ਼ਰਧਾਲੂਆਂ ਦੇ ਨੋਵੇਲ ਕੋਰੋਨਾ ਵਾਇਰਸ
(ਕੋਵਿਡ 19) ਤੋਂ ਪੀੜਤ ਹੋਣ ਦਾ ਪਤਾ ਲੱਗਣ `ਤੇ ਅੱਜ ਹਲਕਾ ਸ੍ਰੀ ਫਤਹਿਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਐਸ.ਡੀ.ਐਮ ਖੰਨਾ ਅਤੇ ਸਿਵਲ ਸਰਜਨ ਲੁਧਿਆਣਾ ਨਾਲ ਮੋਬਾਈਲ `ਤੇ ਗੱਲਬਾਤ ਕੀਤੀ ਅਤੇ ਮਰੀਜ਼ਾਂ ਦੇ ਵਧੀਆ ਇਲਾਜ਼ ਲਈ ਹਰ ਯਤਨ ਕਰਨ ਦੀ ਹਦਾਇਤ ਕੀਤੀ।
ਦੱਸਣਯੋਗ ਹੈ ਕਿ ਨੰਦੇੜ ਤੋਂ ਵਾਪਸ ਮੁੜੇ ਯਾਤਰੀਆਂ ਵਿਚੋਂ 7 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜੋ ਕਿ ਜਿਆਦਾਤਰ ਲੋਕ ਸਭਾ ਹਲਕਾ ਸ੍ਰੀ ਫਤਹਿਗੜ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਸਮਰਾਲਾ ਨਾਲ ਸੰਬੰਧਤ ਹਨ।ਇਸ ਖ਼ਬਰ ਦਾ ਪਤਾ ਲੱਗਣ `ਤੇ ਹੀ ਡਾ. ਅਮਰ ਸਿੰਘ ਨੇ ਉਕਤ ਦੋਵੇਂ ਅਧਿਕਾਰੀਆਂ ਨਾਲ ਗੱਲ ਕੀਤੀ ਸੀ।
ਗੱਲਬਾਤ ਦੌਰਾਨ ਐਸ.ਡੀ.ਐਮ ਖੰਨਾ ਸੰਦੀਪ ਸਿੰਘ ਨੇ ਦੱਸਿਆ ਕਿ 20 ਦੇ ਕਰੀਬ ਸ਼ੱਕੀ ਮਰੀਜ਼ਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਜਾਵੇਗਾ ਅਤੇ 10 ਬਿਸਤਰਿਆਂ ਦਾ ਪ੍ਰਬੰਧ ਪਾਜ਼ੀਟਿਵ ਮਰੀਜ਼ਾਂ ਲਈ ਕੀਤਾ ਗਿਆ ਹੈ।ਉਨਾਂ ਡਾ. ਅਮਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼ੱਕੀ ਅਤੇ ਪਾਜ਼ੀਟਿਵ ਮਰੀਜ਼ਾਂ ਨੂੰ ਰੱਖਣ, ਦਵਾਈਆਂ ਅਤੇ ਖਾਣ ਪੀਣ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media