Saturday, June 27, 2026

ਸਵੇਰੇ 7.00 ਤੋਂ 11.00 ਵਜੇ ਤੱਕ ਖੁਲਣਗੀਆਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ, ਜਾਣਾ ਪਵੇਗਾ ਪੈਦਲ

ਲੁਧਿਆਣਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਅੱਜ ਤੋਂ ਕਰਫਿਊ/ਲੌਕਡਾਊਨ ਵਿੱਚ Pardeep Aggarwal DC Ldhਦਿੱਤੀ ਢਿੱਲ ਦੌਰਾਨ ਜਿਹੜੀਆਂ ਦੁਕਾਨਾਂ ਕੋਲ ਜ਼ਰੂਰੀ ਘਰੇਲੂ ਵਸਤਾਂ, ਖੇਤੀਬਾੜੀ ਉਪਕਰਨ, ਹਾਰਡਵੇਅਰ ਆਦਿ ਦੀ ਪਹਿਲਾਂ ਹੀ ਪ੍ਰਵਾਨਗੀ ਲਈ ਹੋਈ ਹੈ, ਉਹ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੁੱਲ ਸਕਦੀਆਂ ਹਨ।ਉਹ ਘਰ-ਘਰ ਡਲਿਵਰੀ ਦਾ ਕੰਮ ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਤੱਕ ਕਰ ਸਕਦੇ ਹਨ।ਇਸ ਸਮੇਂ ਦੌਰਾਨ ਕਾਊਂਟਰ ਸੇਲ ਬਿਲਕੁੱਲ ਵੀ ਨਹੀਂ ਕੀਤੀ ਜਾ ਸਕੇਗੀ।ਦੁਕਾਨਦਾਰਾਂ ਨੂੰ ਆਪਣੀ ਦੁਕਾਨ ਦੇ ਅੰਦਰ ਕੰਮ ਕਰਨ ਵਾਲੇ ਵਰਕਰਾਂ ਨੂੰ ਮਾਸਕ, ਦਸਤਾਨੇ ਆਦਿ ਪਾਉਣੇ ਲਾਜ਼ਮੀ ਹੋਣਗੇ ਅਤੇ ਦੁਕਾਨ ਵਿੱਚ ਭੀੜ ਨਹੀਂ ਹੋਣ ਦੇਣੀ ਅਤੇ ਲੋਕਾਂ ਵਿੱਚ 2 ਮੀਟਰ ਦੀ ਸਮਾਜਿਕ ਦੂਰੀ ਵੀ ਜ਼ਰੂਰੀ ਹੋਵੇਗੀ।ਜੇਕਰ ਦੁਕਾਨਦਾਰ ਇਸ ਵਿੱਚ ਅਸਫ਼ਲ ਰਹਿੰਦਾ ਹੈ ਤਾਂ ਉਸ ਦੀ ਪ੍ਰਵਾਨਗੀ ਰੱਦ ਕਰ ਦਿੱਤੀ ਜਾਵੇਗੀ।
           ਉਨਾਂ ਕਿਹਾ ਕਿ ਇਸ ਢਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਕਈ ਤਰਾਂ ਦੇ ਸਵਾਲ ਹਨ, ਜਿਨਾਂ ਬਾਰੇ ਸਪੱਸ਼ਟ ਕੀਤਾ ਜਾਂਦਾ ਹੈ ਕਿ ਜੋ ਵੀ ਲੋਕ ਦੁਕਾਨਾਂ `ਤੇ ਜਾਣਾ ਚਾਹੁੰਦੇ ਹਨ, ਉਨਾਂ ਨੂੰ ਸਵੇਰੇ 7 ਵਜੇ ਤੋਂ 11 ਵਜੇ (ਤਿੰਨ ਘੰਟੇ) ਤੱਕ ਕਿਸੇ ਪਾਸ ਦੀ ਲੋੜ ਨਹੀਂ ਰਹੇਗੀ।ਪਰ ਉਹ ਪੈਦਲ ਹੀ ਦੁਕਾਨਾਂ ਤੱਕ ਜਾ ਸਕਣਗੇ।ਇਸੇ ਤਰਾਂ ਲੋਕ ਬਿਨਾ ਕਿਸੇ ਪਾਸ ਦੇ ਪੈਦਲ ਦੁਕਾਨਾਂ ਤੱਕ ਜਾ ਸਕਣਗੇ।ਜੇਕਰ ਕੋਈ ਵਿਅਕਤੀ ਵਾਹਨ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭੀ ਜਾਵੇਗੀ।
            ਡਿਪਟੀ ਕਮਿਸ਼ਨਰ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਜੋ ਖੁੱਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਦਿੱਤੀ ਗਈ ਹੈ, ਉਹ ਉਸਦਾ ਨਜਾਇਜ਼ ਫਾਇਦਾ ਨਾ ਉਠਾਉਣ।ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨਾਂ ਸਪੱਸ਼ਟ ਕੀਤਾ ਕਿ ਜੇਕਰ ਲੋਕਾਂ ਵਿੱਚੋਂ ਇਸ ਖੁੱਲ ਨੂੰ ਲੈ ਕੇ ਸਹਿਯੋਗ ਨਾ ਕੀਤਾ ਗਿਆ ਤਾਂ ਪੁਲਿਸ ਨੂੰ ਸਖ਼ਤੀ ਵੀ ਕਰਨੀ ਪੈ ਸਕਦੀ ਹੈ।
                 ਉਨਾਂ ਦੱਸਿਆ ਕਿ ਸ਼ਹਿਰੀ ਖੇਤਰਾਂ ਦੀਆਂ ਰਿਹਾਇਸ਼ੀ ਕਾਲੋਨੀਆਂ ਅਤੇ ਵਿਹੜਿਆਂ ਇਕੱਲੀਆਂ ਦੁਕਾਨਾਂ (ਆਸੇ ਪਾਸੇ ਕੋਈ ਹੋਰ ਦੁਕਾਨ ਨਾ ਹੋਵੇ) ਖੋਲੀਆਂ ਜਾ ਸਕਦੀਆਂ ਹਨ।ਬਾਜ਼ਾਰਾਂ ਵਿੱਚਲੀਆਂ ਦੁਕਾਨਾਂ ਨਹੀਂ ਖੋਲੀਆਂ ਜਾ ਸਕਦੀਆਂ।ਹੋਲਸੇਲ ਦੁਕਾਨਾਂ ਸਵੇਰੇ 11 ਵਜੇ ਤੋਂ ਖੋਲੀਆਂ ਜਾ ਸਕਣਗੀਆਂ, ਜੋ ਕਿ ਸਿਰਫ਼ ਅੱਗੇ ਦੁਕਾਨਦਾਰਾਂ ਨੂੰ ਹੀ ਸਮਾਨ ਸਪਲਾਈ ਕਰ ਸਕਣਗੀਆਂ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …